— ਮਾਲ ਵਿਭਾਗ ਦੇ ਅਧਿਕਾਰੀਆ ਤੇ ਕਰਮਚਾਰੀਆਂ ਨੂੰ ਆਮ ਲੋਕਾਂ ਦੇ ਕੰਮ ਬਿਨਾਂ ਦੇਰੀ ਕਰਨ ਦੇ ਆਦੇਸ਼ ਦਿੱਤੇ
ਸ਼੍ਰੀ ਚਮਕੌਰ ਸਾਹਿਬ, 15 ਦਸੰਬਰ:
ਆਮ ਲੋਕਾਂ ਨੂੰ ਹਰ ਪੱਧਰ ਉਤੇ ਮਿਲ ਰਹੀਆਂ ਸਹੂਲਤਾਂ ਨੂੰ ਯਕੀਨੀ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਅੱਜ ਤਹਿਸੀਲ ਸ਼੍ਰੀ ਚਮਕੌਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ।
ਇਸ ਮੌਕੇ ਉਨਾਂ ਤਹਿਸੀਲ ਵਿਖੇ ਆਏ ਲੋਕਾਂ ਨਾਲ਼ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਤਹਿਸੀਲ ਵਿਚ ਮਿਲ ਰਹੀਆਂ ਸੇਵਾਵਾਂ ਬਾਰੇ ਪੁਛਿਆ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਿਕਲ ਆਉਣ ਤੇ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਲਈ ਕਿਹਾ।
ਡਾ. ਪ੍ਰੀਤੀ ਯਾਦਵ ਨੇ ਮੌਕੇ ਉਤੇ ਹਾਜ਼ਰ ਅਧਿਕਾਰੀਆਂ ਤੇ ਕਰਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਲੋਕਾਂ ਵਲੋਂ ਦਿੱਤੀਆਂ ਗਈਆਂ ਦਰਖਾਸਤਾਂ ਜਿਵੇਂ ਕੀ ਨਿਸ਼ਾਨਦੇਹੀ ਤੇ ਤਕਸੀਮ ਆਦਿ ਨੂੰ ਲੰਬਿਤ ਨਾ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਰਿਕਾਰਡ ਦੀ ਸਮੀਖਿਆ ਕਰਦਿਆਂ ਕਿਹਾ ਕਿ ਹਰ ਸ਼ਾਖਾ ਦੇ ਰਿਕਾਰਡ ਨੂੰ ਵਧੀਆ ਢੰਗ ਨਾਲ ਮਨਟੈਨ ਕੀਤਾ ਜਾਵੇ, ਉਨ੍ਹਾਂ ਕਿਹਾ ਕਿ 15 ਦਿਨਾਂ ਬਾਅਦ ਉਨ੍ਹਾਂ ਵਲੋਂ ਫ਼ਿਰ ਤਹਿਸੀਲ ਦਾ ਦੌਰਾ ਕੀਤਾ ਜਾਵੇਗਾ ਤੇ ਉਨ੍ਹਾਂ ਵਲੋਂ ਕਹੇ ਗਏ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ।

English






