ਰੂਪਨਗਰ, 2 ਜਨਵਰੀ 2024
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਦੀ ਦੇ ਮੌਸਮ ਮੁੱਖ ਰੱਖਦੇ ਹੋਏ ਰੈੱਡ ਕਰਾਸ ਵਿਭਾਗ ਦੀ ਟੀਮ ਵਲੋਂ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ।
ਰੈੱਡ ਕਰਾਸ ਦੇ ਸਕੱਤਰ ਸ. ਗੁਰਸੋਹਨ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਦਾਣਾ ਮੰਡੀ ਅਤੇ ਝੁੰਗੀਆਂ ਵਿਖੇ ਜਾ ਕੇ ਵੱਖ-ਵੱਖ ਥਾਵਾਂ ਤੇ ਲੋੜਵੰਦਾਂ ਨੂੰ ਕੰਬਲ ਵੰਡੇ ਗਏ।
ਉਨ੍ਹਾਂ ਕਿਹਾ ਕਿ ਖਾਸ ਕਰ ਬਜੁਰਗਾਂ ਅਤੇ ਬੱਚਿਆਂ ਲਈ ਬਹੁਤ ਘੱਟ ਤਾਪਮਾਨ ਵਿੱਚ ਜ਼ਿਆਦਾ ਦੇਰ ਰਹਿਣ ਨਾਲ ਦਿਲ ਦੇ ਰੋਗਾਂ ਸੰਬੰਧੀ ਔਕੜਾਂ, ਸਰਦੀ ਜ਼ੁਕਾਮ, ਟੋਂਸਿਲ, ਦਮਾ ਅਤੇ ਨਿਮੋਨੀਆ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਲੰਮਾ ਸਮਾਂ ਬਹੁਤ ਘੱਟ ਤਾਪਮਾਨ ਵਿੱਚ ਰਹਿਣ ਨਾਲ ਵਿਅਕਤੀ ਹਾਈਪੋਥਰਮੀਆ ਦਾ ਸ਼ਿਕਾਰ ਹੋ ਸਕਦਾ ਹੈ।
ਇਸ ਐਕਟੀਵਿਟੀ ਲਈ ਰੈਡ ਕਰਾਸ ਦੇ ਪੇਟਰਨ ਸ਼੍ਰੀਮਤੀ ਗਗਨ ਸੈਣੀ, ਸ਼੍ਰੀਮਤੀ ਕਿਰਨਪ੍ਰੀਤ ਗਿੱਲ ਕਾਰਜਕਾਰੀ ਕਮੇਟੀ ਦੇ ਮੈਂਬਰ ਐਡਵੋਕੇਟ ਸੀ.ਡੀ.ਐੱਸ. ਦਿਓਲ, ਸ਼੍ਰੀਮਤੀ ਸੁਰਿੰਦਰ ਦਰਦੀ, ਸ਼੍ਰੀਮਤੀ ਰਜਿੰਦਰ ਕੌਰ ਅਤੇ ਸ਼੍ਰੀਮਤੀ ਸੀਮਾ ਥਾਪਰ ਸ਼ਾਮਲ ਹੋਏ।

English




