ਡਿਪਟੀ ਕਮਿਸ਼ਨਰ ਨੇ ਉਸਾਰੀ ਕਿਰਤੀਆਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਬਟਾਲਾ
ਸੋਮਵਾਰ ਤੋਂ ਉਸਾਰੀ ਕਿਰਤੀਆਂ ਨੂੰ ਕੋਵਿਡ-19 ਵੈਕਸੀਨ ਲਗਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਡਿਪਟੀ ਕਮਿਸ਼ਨਰ ਨੇ ਉਸਾਰੀ ਕਿਰਤੀਆਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਬਟਾਲਾ, 8 ਮਈ,2021 ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸੋਮਵਾਰ ਤੋਂ ਉਸਾਰੀ ਕਿਰਤੀਆਂ ਨੂੰ ਕੋਵਿਡ-19 ਵੈਕਸੀਨ ਲਗਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਉਸਾਰੀ ਕਿਰਤੀਆਂ ਨੂੰ ਕੋਰੋਨਾ ਦੇ ਖਤਰੇ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਾਰੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਦਾ ਭਰਪੂਰ ਫਾਇਦਾ ਉਠਾੳਂਦੇ ਹੋਏ ਜਦਲ ਤੋਂ ਜਲਦ ਵੈਕਸੀਨ ਲਗਵਾਉਣ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਜੂਮ ਮੀਟਿੰਗ ਰਾਹੀਂ ਉਸਾਰੀ ਕਿਰਤੀ ਯੂਨੀਅਨਾਂ, ਭੱਠਾ ਮਜ਼ਦੂਰ ਯੂਨੀਅਨਾਂ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੋਮਵਾਰ ਤੋਂ ਲੱਗ ਰਹੇ ਵਿਸ਼ੇਸ਼ ਵੈਕਸੀਨੇਸ਼ਨ ਕੈਂਪਾਂ ਵਿੱਚ ਉਸਾਰੀ ਕਿਰਤੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤ ਵਿਭਾਗ ਅਤੇ ਲੇਬਰ ਯੂਨੀਅਨਾਂ ਨਾਲ ਤਾਲਮੇਲ ਕਰਕੇ ਕੈਂਪ ਲਈ ਥਾਵਾਂ ਨਿਰਧਾਰਤ ਕੀਤੀਆਂ ਜਾਣ। ਇਸਤੋਂ ਇਲਾਵਾ ਸਿਹਤ ਵਿਭਾਗ ਦੀਆਂ ਮੋਬਾਇਲ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਭੱਠਿਆਂ ਵਿੱੱਚ ਜਾ ਕੇ ਓਥੋਂ ਦੀ ਲੇਬਰ ਦੀ ਵੀ ਵੈਕਸੀਨੇਸ਼ਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਅਜਿਹੇ ਵਿੱਚ ਇਹ ਬਹੁਤ ਜਰੂਰੀ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਲਗਵਾਉਣ ਵਾਲੇ ਉਸਾਰੀ ਕਿਰਤੀ ਕੋਲ ਕੋਈ ਇੱਕ ਫੋਟੋ ਆਈ.ਡੀ. ਪਰੂਫ (ਜਿਸ ਵਿੱਚ ਅਧਾਰ ਕਾਰਡ, ਡਰਾਇਵਿੰਗ ਲਾਇਸੈਂਸ, ਬੈਂਕ ਪਾਸ ਬੁੱਕ, ਵੋਟਰ ਕਾਰਡ) ਅਤੇ ਮੋਬਾਇਲ ਨੰਬਰ ਹੋਣਾ ਲਾਜ਼ਮੀ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਮਨੁੱਖੀ ਜਾਨਾਂ ਬਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਜਰੂਰ ਲਗਾਉਣ ਅਤੇ ਨਾਲ ਹੀ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਉਣ, ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਰੱਖਣ ਅਤੇ ਬਾਰ-ਬਾਰ ਸਾਬਣ ਨਾਲ ਹੱੱਥ ਧੋਣ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।