ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ
—-ਨੇਚਰ ਕੰਜ਼ਰਵੈਂਸੀ ਸੰਸਥਾ ਵੱਲੋਂ ਕੀਤਾ ਗਿਆ ਉਪਰਾਲਾ
ਬਰਨਾਲਾ, 3 ਅਕਤੂਬਰ
ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ 4 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾਈ ਗਈ। ਇਹ ਵੈਨਾਂ ਨੇਚਰ ਕੰਜ਼ਰਵੈਂਸੀ ਸੰਸਥਾ ਵੱਲੋਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਉਦੇਸ਼ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਕਿਸਾਨਾਂ ਨੂੰ ਜਾਗਰੂਕ ਕਰਨਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਕਿਸਾਨਾਂ ਨੂੰ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮੁੱਖ ਖੇਤੀਬਾਡ਼ੀ ਅਫਸਰ ਵਰਿੰਦਰ ਕੁਮਾਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਕੇਸ ਜ਼ੀਰੋ ਹੋਣ। ਇਸ ਮੌਕੇ ਪਰਾਲੀ ਪ੍ਰਬੰਧਨ ਵਾਲੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਬਲਾਕ ਸ਼ਹਿਣਾ ਦੇ ਖੇਤੀਬਾੜੀ ਅਫ਼ਸਰ ਡਾ. ਗੁਰਚਰਨ ਸਿੰਘ,ਜ਼ਿਲ੍ਹਾ ਕੋਆਰਡੀਨੇਟਰ ਧਰਮਿੰਦਰ ਸਿੰਘ ਧਾਲੀਵਾਲ ਮੌਜੂਦ ਸਨ।

English






