ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਜਾਰੀ-ਮੰਡੀਆਂ ਵਿਚ 13660 ਮੀਟਰਕ ਟਨ ਦੀ ਆਮਦ ਹੋਈ
ਗੁਰਦਾਸਪੁਰ, 16 ਅਪ੍ਰੈਲ ( ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਜ਼ਿਲੇ ਅੰਦਰ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਫਸਲ ਦਾ ਦਾਣੋਾ-ਦਾਣਾ ਖਰੀਦਿਆ ਜਾਵੇਗਾ। ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਦੇ ਡੀ.ਐਮ ਨੂੰ ਸਖ਼ਤ ਹਦਾਇਤ ਦਿੱਤੀ ਜਾ ਚੁੱਕੀ ਹੈ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਬਾਰਦਾਨੇ ਦੀ ਕਮੀ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਢਿੱਲਮੱਠ ਵਰਤਣ ਦੀ ਸੂਰਤ ਵਿਚ ਕਿਸੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲੇ ਅੰਦਰ ਕਣਕ ਦੀ ਨਿਰਵਿਘਨ ਖਰੀਦ ਤੇ ਚੁਕਾਈ ਕਰਨ ਦੇ ਮੰਤਵ ਨਾਲ ਰੋਜਾਨਾ ਉਨਾਂ ਵਲੋਂ ਸਬੰਧਤ ਅਧਿਕਾਰੀਆਂ, ਖਰੀਦ ਏਜੰਸੀਆਂ, ਮਾਰਕਿਟ ਕਮੇਟੀਆਂ ਦੇ ਸਕੱਤਰ, ਜੀ.ਓ.ਜੀ ਆਦਿ ਨਾਲ ਜੂਮ ਮੀਟਿੰਗ ਕਰਕੇ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਾ ਆਵੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸੁਚਾਰੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਅਤੇ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ।
ਇਸ ਮੌਕੇ ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੀਬ 13660 ਮੀਟਰਕ ਟਨ ਕਣਕ (15 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 7637 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 4682 ਮੀਟਰਕ ਟਨ, ਮਾਰਕਫੈੱਡ ਵਲੋਂ 615 ਮੀਟਰਕ ਟਨ, ਪਨਸਪ ਵਲੋਂ 745 ਮੀਟਰਕ ਟਨ, ਵੇਅਰਹਾਊਸ ਵਲੋਂ 1385 ਅਤੇ ਐਫ.ਸੀ.ਆਈ ਵਲੋਂ 210 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਜ਼ਿਲੇ ਅੰਦਰ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਏਨੀ ਕਣਕ ਦੀ ਮੰਡੀਆਂ ਵਿਚ ਆਮਦ ਹੋਣ ਦੀ ਆਸ ਹੈ।

English





