ਡਿਪਟੀ ਕਮਿਸ਼ਨਰ ਨੇ ਦਿਵਿਆਂਗ ਬੱਚਿਆਂ ਨੂੰ ਤੋਹਫੇ ਦੇ ਕੇ ਦੀਵਾਲੀ ਮਨਾਈ

  • ਆਂਗਣਵਾੜੀ ਵਿਖੇ ਛੋਟੇ ਬੱਚਿਆਂ ਨੇ ਡਿਪਟੀ ਕਮਿਸ਼ਨਰ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ

ਸ਼੍ਰੀ ਚਮਕੌਰ ਸਾਹਿਬ, 9 ਨਵੰਬਰ:

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਪਿੰਡ ਮਾਣੇਮਾਜਰਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਿਵਿਆਂਗ ਬੱਚਿਆਂ ਦੇ ਸਕੂਲ ਵਿਖੇ ਜਾ ਕੇ ਵਿਦਿਆਰਥੀਆਂ ਨੂੰ ਤੋਹਫੇ ਵਜੋਂ ਨਿਊਟ੍ਰੀਸ਼ਨ ਕਿੱਟਾਂ ਵੰਡੀਆਂ ਗਈਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਦਿਵਿਆਂਗ ਬੱਚਿਆਂ ਗੀਤ ਗਾ ਕੇ ਸੁਣਾਏ ਅਤੇ ਮੁੜ ਸਕੂਲ ਵਿਚ ਆਉਣ ਬਾਰੇ ਵੀ ਕਿਹਾ। ਬੱਚਿਆਂ ਵਲੋਂ ਡਿਪਟੀ ਕਮਿਸ਼ਨਰ ਦੀ ਆਮਦ ਨੂੰ ਲੈ ਕੇ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਸੀ ਕਿ ਉਹ ਸਾਡੇ ਲਈ ਵਧੀਆ ਦੀਵਾਲੀ ਦੇ ਤੋਹਫੇ ਲੈ ਕੇ ਆਏ ਸਨ।

ਡਿਪਟੀ ਕਮਿਸ਼ਨਰ ਵਲੋਂ ਦਿਵਿਆਂਗ ਬੱਚਿਆਂ ਨੂੰ ਇਲਾਜ ਲਈ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਪੁੱਛਿਆ ਅਤੇ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਨਿਖਿਲ ਅਰੋੜਾ, ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਜਿੰਦਰ ਕੋਰ ਅਤੇ ਅਧਿਆਪਕਾਂ ਨੂੰ ਹਰ ਬੱਚੇ ਉਤੇ ਵਿਸ਼ੇਸ਼ ਧਿਆਨ ਦੇ ਕੇ ਵੱਖਰਾ-ਵੱਖਰਾ ਪ੍ਰੋਫਾਇਲ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਕੂਲ ਵਿਚ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਲੋੜ ਅਨੁਸਾਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਦਿਵਿਆਂਗ ਬੱਚਿਆਂ ਦਾ ਸਮੇਂ ਅਨੁਸਾਰ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਲੋੜਵੰਦ ਬੱਚਿਆ ਦੀ ਹਾਲਤ ਵਿਚ ਸੁਧਾਰ ਹੋਣ ਦੀ ਕਾਫੀ ਉਮੀਦ ਵੱਧ ਜਾਂਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਬੱਚਿਆਂ ਦੇ ਇਲਾਜ ਲਈ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ।

ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਪਿੰਡ ਮਾਣੇਮਾਜਰਾ ਦੇ ਆਂਗਣਵਾੜੀ ਕੇਂਦਰ ਦਾ ਵੀ ਦੌਰਾ ਕੀਤਾ ਗਿਆ ਅਤੇ ਬੱਚਿਆਂ ਨੂੰ ਨਿਊਟ੍ਰੀਸ਼ਨ ਕਿੱਟਾਂ ਵੰਡੀਆਂ ਅਤੇ ਛੋਟੋ ਬੱਚਿਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਖੁਸ਼ੀ ਜਾਹਿਰ ਕਰਦੇ ਹੋਏ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਕਵੀਤਾਵਾਂ ਸੁਣਾਈਆਂ।

ਇਸ ਮੋਕੇ, ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਪਵਨਿੰਦਰ ਕੋਰ, ਸਕੱਤਰ ਜਿਲ੍ਹਾ ਰੈੱਡ ਕਰਾਸ, ਲੀਗਲ ਅਫਸਰ ਸ਼੍ਰੀ ਵਰਿੰਦਰ ਸਿੰਘ ਅਤੇ ਹੋਰ ਮੁਲਾਜ਼ਮ ਮੌਜੂਦ ਸਨ।