ਰੂਪਨਗਰ, 25 ਅਕਤੂਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਹਾਜ਼ਰੀ ਰਜਿਸਟਰ ਦੀ ਚੈਕਿੰਗ ਅਤੇ ਸਾਫ਼ ਸਫ਼ਾਈ ਯਕੀਨੀ ਕਰਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਮ ਆਦਮੀ ਕਲੀਨਿਕ ਵਿਖੇ ਪਹੁੰਚੇ ਇਲਾਜ਼ ਕਰਵਾਉਣ ਆਏ ਮਰੀਜ਼ਾ ਨਾਲ ਗੱਲਬਾਤ ਕੀਤੀ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਜ਼ਾਇਜਾ ਲਿਆ ਤੇ ਆਮ ਆਦਮੀ ਕਲੀਨਿਕ ਵਿਖੇ ਆ ਰਹੀਆਂ ਦਿੱਕਤਾਂ ਬਾਰੇ ਪੁੱਛਿਆ। ਇਸ ਮੌਕੇ ਮਰੀਜ਼ਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਤਸੱਲੀ ਪ੍ਰਗਟਾਈ ਗਈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਹਾਜ਼ਰੀ ਰਜਿਸਟਰ ਦੀ ਚੈਕਿੰਗ ਵੀ ਕੀਤੀ ਗਈ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਮਰਿਆਂ ਵਿੱਚ ਸਾਫ ਸਫਾਈ ਨੂੰ ਯਕੀਨੀ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਐਸਡੀਐਮ ਮੋਰਿੰਡਾ ਸ਼੍ਰੀ ਦੀਪਾਂਕਰ ਗਰਗ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

English






