ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਪਰਵਾਨਗੀ  ਕੀਤੀ ਜਾਰੀ

ਅੰਮ੍ਰਿਤਸਰ 22 ਨਵੰਬਰ:

ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ੍ਰੀ ਘਨਸ਼ਾਮ ਥੋਰੀ ਨੇ ਇਕ ਨਵੀਂ ਇਕਾਈ ਨੂੰ ਪਰਵਾਨਗੀ ਸਰਟੀਫਿਕੇਟ ਜਾਰੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ  ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਵਲੋਂ  ਅੱਜ ਰਾਈਟ ਟੂ ਬਿਜਨੈਸ ਐਕਟ 2020 ਅਧੀਨ ਬਾਈਓਫਿਊਲ  ਇਕਾਈ ਸਥਾਪਿਤ ਕਰਨ ਲਈ ਮੈਸ: ਜੇ.ਕੇ. ਐਸ.ਐਚ. ਬਾਇਓਫਿਊਲ ਦੇ ਸ੍ਰੀ ਸੰਚਿਆ ਗੁਪਤਾ ਨੂੰ ਸਿਧਾਂਤਕ ਪ੍ਰਵਾਨਗੀ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ।

ਸ੍ਰੀ ਥੋਰੀ ਨੇ ਕਿਹਾ ਕਿ ਇਸ ਯੂਨਿਟ ਦੇ ਸਥਾਪਿਤ ਹੋਣ ਨਾਲ ਝੋਨੇ ਦੀ ਪਰਾਲੀ ਤੋਂ ਬਾਇਓਫਿਊਲ ਪੈਲੇਟ ਬਣਾਉਣ ਦਾ ਕੰਮ ਸ਼ੁਰੂ ਹੋਵੇਗਾ ਅਤੇ ਸਾਢੇ ਤਿੰਨ ਸਾਲ ਦੇ ਅੰਦਰ ਅੰਦਰ ਰੈਗੂਲੇਟਰੀ ਅਪਰੂਵਲ ਪ੍ਰਾਪਤ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਲੱਗਣ ਨਾਲ ਕਰੀਬ 6 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਸਿੱਧੇ ਅਤੇ ਅਸਿੱਧੇ ਤੌਰ ਤੇ ਕਰੀਬ 175 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਝੋਨੇ ਦੀ ਸਾੜੀ ਜਾਂਦੀ ਪਰਾਲੀ ਦੀ ਸਮੱਸਿਆ ਨੂੰ ਹਰ ਤਰ੍ਹਾਂ ਦੀ ਸਹਾਇਤਾ ਮਿਲੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਅਤੇ ਐਸ.ਡੀ.ਐਮ. ਸ੍ਰੀ ਮਨਕੰਵਲ ਚਾਹਲ ਵੀ ਹਾਜ਼ਰ ਸਨ।