ਡੀ-ਵਾਰਮਿੰਗ ਪੋ੍ਰਗਰਾਮ ਤਹਿਤ ਇੱਕ ਬੱਚੇ ਨੂੰ ਐਲਬੈਡਾਜੋਲ ਦੀ ਗੋਲੀ ਖੁਆ ਕੇ ਇਸ ਵਿਸ਼ੇਸ਼ ਪੋ੍ਰਗਰਾਮ ਦਾ ਕੀਤਾ ਸ਼ੁਭ ਅਰੰਭ

ਜਿਲੇ੍ਹ ਵਿੱਚ ਲਗੱਭਗ 2,98,200 ਬੱਚਿਆਂ ਨੂੰ ਖੁਵਾਈ ਜਾਵੇਗੀ ਐਲਬੈਂਡਾਜ਼ੋਲ ਦੀ ਗੋਲੀ
ਤਰਨ ਤਾਰਨ, 10 ਨਵੰਬਰ :
ਪੇਟ ਦੇ ਕੀੜਿਆਂ ਤੌ ਮੁਕਤੀ-ਨਰੋਆ ਭਵਿੱਖ ਸਾਡਾ ਇਸ ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ ਡੀ-ਵਾਰਮਿੰਗ ਪੋ੍ਰਗਰਾਮ ਤਹਿਤ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਲੜਕੇ ਮੰਡੀ ਵਾਲਾ ਤਰਨ ਤਾਰਨ ਵਿਖੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਮਹਿਤਾ ਵਲੋਂ ਇੱਕ ਬੱਚੇ ਨੂੰ ਐਲਬੈਡਾਜੋਲ ਦੀ ਗੋਲੀ ਖੁਆ ਕੇ ਇਸ ਵਿਸ਼ੇਸ਼ ਪੋ੍ਰਗਰਾਮ ਦਾ ਸ਼ੁਭ ਅਰੰਭ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਬੱਚਿਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆ ਦਾ ਰੂਪ ਧਾਰਨ ਕਰ ਸਕਦਾ ਹੈ।ਇਸ ਲਈ ਸਿਹਤ ਵਿਭਾਗ ਵਲੋ ਐਲਬੈਡਾਜ਼ੋਲ ਦੀ ਗੋਲੀ ਸਕੂਲੀ ਬੱਚਿਆਂ ਨੂੰ ਖੁਆਈ ਜਾਣੀ ਜ਼ਰੁਰੀ ਹੈ। ਉਨਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਨੂੰ ਖਾਣਾ ਖਾਣ ਤੋ ਪਹਿਲਾ ਤੇ ਪਾਖਾਨਾ ਜਾਣ ਤੋ ਬਾਦ ਹੱਥ ਧੋਣੇ ਬਹੁਤ ਜ਼ਰੂਰੀ ਹੈ ।
ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਤਰਨ ਤਾਰਨ ਜਿਲੇ੍ਹ ਵਿੱਚ ਲਗੱਭਗ 2,98,200 ਬੱਚਿਆਂ ਨੂੰ ਇਸ ਪ੍ਰੋਗਰਾਮ ਤਹਿਤ ਐਲਬੈਂਡਾਜ਼ੋਲ ਦੀ ਗੋਲੀ ਖੁਵਾਈ ਜਾਵੇਗੀ।ਇਸ ਅਵਸਰ ‘ਤੇ ਸਕੂਲ ਦਾ ਸਟਾਫ਼ ਅਤੇ ਦਫ਼ਤਰ ਦਾ ਸਟਾਫ਼ ਮੌਜੂਦ ਸੀ।