ਨੂਰਪੁਰ ਬੇਦੀ 28 ਜੂਨ 2021
ਡਾ.ਦਵਿੰਦਰ ਕੁਮਾਰ ਢਾਂਡਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਵਿਧਾਨ ਚੰਦਰ ਦੀ ਅਗਵਾਈ ਹੇਠ ਪਿੰਡ ਸੈਦਪੁਰ ਵਿਖੇ ਡੈਪੋ ਪ੍ਰੋਗਰਾਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਕਮਲ ਕਿਸ਼ੋਰ ਹੈਲਥ ਵਰਕਰ ਅਤੇ ਸੀ .ਐੱਚ .ਓ ਮਨੀਸ਼ਾ ਵੱਲੋਂ ਲੋਕਾਂ ਨੂੰ ਡੈਪੋ ਪ੍ਰੋਗਰਾਮ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਡੈਪੋ ਪ੍ਰੋਗਰਾਮ ਚਲਾਇਆ ਜਾ ਰਿਹਾ।ਜਿਸ ਵਿੱਚ ਪੜ੍ਹਿਆਂ ਲਿਖਿਆਂ ਜਾਂ ਅਨਪੜ੍ਹ ਵਿਅਕਤੀ ਵੀ ਡੈਪੋ ਨਸ਼ੇ ਦੀ ਰੋਕਥਾਮ ਦਾ ਅਫ਼ਸਰ ਬਣ ਸਕਦਾ ਹੈ। ਇਸ ਦੇ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਿੱਥੇ ਵੀ ਲੋਕ ਨਸ਼ਾ ਕਰਦੇ ਹਨ ,ਉਨ੍ਹਾਂ ਨੂੰ ਨਸ਼ੇ ਵਿੱਚ ਕੱਢਣ ਲਈ ਕਿਸੇ ਵੀ ਵਿਅਕਤੀ ਨੂੰ ਡੈਪੋ ਬਣਾਇਆ ਜਾ ਸਕਦਾ ਹੈ। ਡੈਂਪੋ ਨੇ ਪਿੰਡਾਂ ਵਿੱਚ ਜਿਹੜੇ ਲੋਕ ਨਸ਼ਾ ਕਰਦੇ ਹਨ ਉਨ੍ਹਾਂ ਲੋਕਾਂ ਨੂੰ ਸਰਕਾਰੀ ਹਸਪਤਾਲ ਕੇਂਦਰਾਂ ਵਿਚ ਜਿੱਥੇ ਓਟ ਕਲੀਨਿਕ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਾ ਹੈ ਤਾਂ ਜੋ ਉਨ੍ਹਾਂ ਲੋਕਾਂ ਦਾ ਨਸ਼ਾ ਛੁਡਵਾਇਆ ਜਾ ਸਕੇ। ਜੋ ਕੋਈ ਵਿਅਕਤੀ ਨਸ਼ਾ ਆਪਣੀ ਮਰਜ਼ੀ ਨਾ ਛੱਡਣਾ ਚਾਹੁੰਦਾ ਹੈ ਉਹ ਵਿਅਕਤੀ ਡੈਪੋ ਨਾਲ ਸੰਪਰਕ ਕਰ ਸਕਦਾ ਹੈ। ਅੱਜਕੱਲ੍ਹ ਦੇ ਸਮੇਂ ਵਿੱਚ ਮਾਂ ਪਿਓ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਤੀਤ ਕਰਨਾ ਚਾਹੀਦਾ ਹੈ ਮਾਂ ਪਿਓ ਆਪਣੇ ਬੱਚਿਆਂ ਨੂੰ ਘੱਟ ਸਮਾਂ ਦੇ ਰਹੇ ਹਨ ਜਿਸ ਤੋਂ ਤੋਂ ਬਿਨਾਂ ਬੱਚੇ ਗ਼ਲਤ ਸੰਗਤ ਵਿੱਚ ਪੈ ਜਾਂਦੇ ਨੇ ਉਹ ਗ਼ਲਤ ਆਦਤਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਨਸ਼ੇ ਦੀ ਗ੍ਰਿਫਤ ਵਿਚ ਆ ਜਾਂਦੇ ਹਨ, ਮਾਂ ਬਾਪ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਮਾਂ ਦੇਣ ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਉਨ੍ਹਾਂ ਨੂੰ ਇਹ ਭੈੜੀਆਂ ਆਦਤਾਂ ਦਾ ਸ਼ਿਕਾਰ ਨਹੀਂ ਹੋਣਾ ਪਏਗਾ। ਅੱਜ ਦੀ ਨੌਜਵਾਨ ਪੀੜ੍ਹੀ ਜੋ ਕਿ ਸਾਡੇ ਦੇਸ਼ ਦਾ ਆਉਣ ਵਾਲਾ ਭਵਿੱਖ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਉਂਦੀ ਜਾ ਰਹੀ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦਾ ਸਹਿਯੋਗ ਦੇਣ ਤੁਹਾਨੂੰ ਨਸ਼ੇ ਨੂੰ ਠੱਲ੍ਹ ਪਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਜਾ ਸਕੇ।

English






