ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਗੋ ਅਤੇ ਪਟਵਾਰੀ ਡੈਪੁਟੇਸ਼ਨ ਤੇ ਲਗਾਉਣ ਦੀ ਮੰਗ

saurabh joshi

ਸਾਬਕਾ ਕੌਂਸਲਰ ਸੌਰਭ ਜੋਸ਼ੀ ਵੱਲੋਂ ਚੰਡੀਗੜ੍ਹ ਪ੍ਰਸ਼ਾਸਕ ਨੂੰ ਪੱਤਰ ਲਿਖਕੇ
ਚੰਡੀਗੜ੍ਹ, 25 ਦਸੰਬਰ ( )- ਸ਼ਹਿਰ ਦੇ ਸੀਨੀਅਰ ਆਗੂ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਸਾਬਕਾ ਕੌਂਸਲਰ ਸੌਰਭ ਜੋਸ਼ੀ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿਚ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਗੋ ਅਤੇ ਪਟਵਾਰੀ ਦੀਆਂ ਖਾਲੀ ਪੋਸਟਾਂ ਡਿਪਟੀ ਕਮਿਸ਼ਨਰ ਦਫਤਰ ਤੋਂ ਡੈਪੂਟੇਸ਼ਨ ਰਾਹੀਂ ਭਰੀਆਂ ਜਾਣ।
ਸ਼੍ਰੀ ਜੋਸ਼ੀ ਨੇ ਕਿਹਾ ਕਿ ਨਗਰ ਨਿਗਮ ਪਹਿਲਾਂ ਹੀ ਮਾਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਪੋਸਟਾਂ ਉਪਰ ਸਿੱਧੀ ਭਰਤੀ ਕਰਨ ਨਾਲ ਹੋਰ ਵਿੱਤੀ ਬੋਝ ਪਵੇਗਾ। ਉਨ੍ਹਾਂ ਦੱਸਿਆ ਕਿ ਇਹ ਪੋਸਟਾਂ ਭਰਨ ਲਈ ਨਗਰ ਨਿਗਮ ਦੇ ਕਮਿਸ਼ਨਰ ਦਫਤਰ ਵੱਲੋਂ ਪੋਸਟਾਂ ਭਰਨ ਲਈ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਸ਼੍ਰੀ ਜੋਸ਼ੀ ਨੇ ਇਹ ਵੀ ਮੰਗ ਕੀਤੀ ਕਿ ਇਹ ਇਸ਼ਤਿਹਾਰ ਵੀ ਵਾਪਸ ਲਿਆ ਜਾਵੇ।
ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੇ ਪਿੰਡ ਮਿਊਂਸਪਲ ਕਾਰਪੋਰੇਸ਼ਨ ਵਿਚ ਸ਼ਾਮਲ ਕਰਨ ਮਗਰੋਂ ਡਿਪਟੀ ਕਮਿਸ਼ਨਰ ਦਫਤਰ ਨਾਲ ਕੰਮ ਕਰਦੇ ਤਹਿਸੀਲਦਾਰ, ਨਾਇਬਸੀਲਦਾਰ ਕਾਨੂੰਗੋ ਅਤੇ ਪਟਵਾਰੀ ਵੀ ਕਾਰਪੋਰੇਸ਼ਨ ਕੋਲ ਡੈਪੁਟੇਸ਼ਨ ’ਤੇ ਭੇਜ ਦੇਣੇ ਚਾਹੀਦੇ ਹਨ।