ਦਿਨੋ ਦਿਨ ਆਪ ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਉਠਦਾ ਜਾ ਰਿਹਾ : ਜਸਵੀਰ ਸਿੰਘ ਗੜ੍ਹੀ

ਦਿਨੋ ਦਿਨ ਆਪ ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਉਠਦਾ ਜਾ ਰਿਹਾ : ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ, 15 ਸਤੰਬਰ, 
 
BMW ਨੇ ਪੰਜਾਬ ਵਿੱਚ ਕੰਪੋਨੈਂਟਸ ਪਲਾਂਟ ਲਗਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੂਠ ਬੋਲਣਾ ਸ਼ਰਮਨਾਕ ਹੈ। ਇਸ ਸਬੰਧੀ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਰੀ ਬਿਆਨ ਵਿਚ ਕਿਹਾ ਕਿ ਆਪ ਸਰਕਾਰ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬੀ ਐਮ ਡਬਲਿਊ ਦਾ ਪ੍ਰੋਜੈਕਟ ਲਗਾਉਣ ਦਾ ਝੂਠ ਬੋਲਣਾ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾ ਕੀਤੇ ਸਨ ਪੂਰੇ ਕਰਨ ਦੀ ਬਜਾਏ ਹੁਣ ਝੂਠ ਬੋਲ ਲੋਕਾਂ ਦਾ ਧਿਆਨ ਭਟਕਾਅ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਝੂਠ ਬੋਲਣ ਲਈ ਪੰਜਾਬੀਆਂ ਤੋਂ ਮੁਆਫੀ ਮੰਗਣ। 
 
ਜ਼ਿਕਰਯੋਗ ਹੈ ਕਿ ਸੀਐਮ ਮਾਨ ਨੇ ਦਾਅਵਾ ਕੀਤਾ ਸੀ ਕਿ ਬੀਐਮਡਬਲਯੂ ਪੰਜਾਬ ਵਿੱਚ ਕੰਪੋਨੈਂਟਸ ਪਲਾਂਟ ਲਗਾ ਰਹੀ ਹੈ। ਇਹ ਅਧਿਕਾਰਤ ਜਾਣਕਾਰੀ CM ਭਗਵੰਤ ਮਾਨ ਦੇ ਹਵਾਲੇ ਨਾਲ ਦਿੱਤੀ ਗਈ ਸੀ।ਜਦੋਂ ਇਹ ਦਾਅਵਾ ਸੁਰਖੀਆਂ ਵਿੱਚ ਆਇਆ ਤਾਂ ਭਾਰਤ ਵਿੱਚ BMW ਸਮੂਹ ਨੇ ਇਸਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਤੇ ਬਿਆਨ ਜਾਰੀ ਕਰਕੇ ਕਿਹਾ ਕਿ ਕੰਪਨੀ ਦੀ ਅਜਿਹੀ ਕੋਈ ਯੋਜਨਾ ਨਹੀਂ ਹੈ।