ਨੈਸ਼ਨਲ ਹਾਈਵੇਅ ਵਿਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮਸਲਾ ਜਲਦ ਹੱਲ ਹੋਣ ਦੀ ਬੱਝੀ ਆਸ-ਚੇਅਰਮੈਨ ਸੂਦ

MOHAN LAL SOOD
ਹਾਈ ਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਭਾਈਚਾਰੇ ਨੂੰ ਮਾਣ ਸਤਿਕਾਰ ਦਿੱਤਾ - ਇੰਜ ਮੋਹਨ ਲਾਲ ਸੂਦ, ਚੇਅਰਮੈਨ 

ਮਾਲ ਵਿਭਾਗ ਨੇ ਅਧਿਕਾਰੀਆਂ ਨੂੰ ਲੋੜੀਂਦੀ ਯੋਗ ਕਾਰਵਾਈ ਲਈ ਲਿਖਿਆ ਪੱਤਰ
ਨਵਾਂਸ਼ਹਿਰ, 14 ਜੁਲਾਈ 2021
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਗਾ ਤਹਿਸੀਲ ਵਿਚ ਪੈਂਦੇ ਪਿੰਡ ਮਜਾਰੀ ਅਤੇ ਢਾਹਾਂ ਦੇ ਵਸਨੀਕਾਂ ਦੀਆਂ ਨੈਸ਼ਨਲ ਹਾਈਵੇਅ ਵਿਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮਸਲਾ ਜਲਦ ਹੱਲ ਹੋਣ ਦੀ ਆਸ ਬੱਝੀ ਹੈ। ਉਨਾਂ ਦੱਸਿਆ ਕਿ ਉਨਾਂ ਵੱਲੋਂ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਗਿਆ ਸੀ, ਜਿਸ ਦਾ ਮੁੱਖ ਮੰਤਰੀ ਦਫ਼ਤਰ ਨੇ ਨੋਟਿਸ ਲੈਂਦਿਆਂ ਮਾਲ, ਪੁਨਰਵਾਸ ਅਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਨੂੰ ਇਸ ਦੇ ਹੱਲ ਲਈ ਲਿਖਿਆ ਗਿਆ ਸੀ। ਉਨਾਂ ਦੱਸਿਆ ਕਿ ਮਾਲ ਵਿਭਾਗ ਵੱਲੋਂ ਹੁਣ ਇਸ ਸਬੰਧੀ ਜ਼ਿਲਾ ਅਧਿਕਾਰੀਆਂ ਨੂੰ ਨਿਯਮਾਂ ਅਤੇ ਹਦਾਇਤਾਂ ਮੁਤਾਬਕ ਲੋੜੀਂਦੀ ਯੋਗ ਕਾਰਵਾਈ ਲਈ ਪੱਤਰ ਲਿਖਿਆ ਗਿਆ ਹੈ, ਜਿਸ ਨਾਲ ਇਸ ਮਸਲੇ ਦਾ ਜਲਦ ਹੱਲ ਹੋਣ ਦੀ ਉਮੀਦ ਬੱਝੀ ਹੈ। ਉਨਾਂ ਦੱਸਿਆ ਕਿ ਉਨਾਂ ਵੱਲੋਂ ਪਿੰਡ ਮਜਾਰੀ ਅਤੇ ਢਾਹਾਂ, ਤਹਿਸੀਲ ਬੰਗਾ ਵਿਖੇ ਰਾਸ਼ਟਰੀ ਰਾਜ ਮਾਰਗ 344-ਏ ਫੋਰ ਲੇਨ ਕਰਨ ਸਮੇਂ ਐਕਵਾਇਰ ਕੀਤੀਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮੁੱਦਾ ਮੁੱਖ ਮੰਤਰੀ ਕੋਲ ਉਠਾਇਆ ਗਿਆ ਸੀ। ਉਨਾਂ ਦੱਸਿਆ ਕਿ ਇਨਾਂ ਜਾਇਦਾਦ ਮਾਲਕਾਂ ਦੀਆਂ ਦੁਕਾਨਾਂ, ਪੈਟਰੋਲ ਪੰਪ, ਮਕਾਨ ਆਦਿ ਇਕੋ ਖਸਰੇ ਵਿਚ ਪੈਂਦੀਆਂ ਹੋਣ ਕਾਰਨ ਉਨਾਂ ਨੂੰ ਮੁਆਵਜ਼ਾ ਦੇਣ ਵਿਚ ਦਿੱਕਤ ਪੇਸ਼ ਆ ਰਹੀ ਹੈ। ਉਨਾਂ ਦੱਸਿਆ ਕਿ ਇਨਾਂ ਨੂੰ ਸਟਰੱਕਚਰਾਂ ਦੇ ਮਲਬੇ ਦਾ ਮੁਆਵਜ਼ਾ ਤਾਂ ਦੇ ਦਿੱਤਾ ਗਿਆ ਹੈ ਪਰੰਤੂ ਜਿਸ ਜਗਾ ਉੱਤੇ ਮਕਾਨ ਆਦਿ ਦੇ ਮਲਬੇ ਦੀ ਕੰਪਨਸੇਸ਼ਨ ਦਿੱਤੀ ਗਈ ਸੀ, ਉਸ ਐਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨਾਂ ਦੱਸਿਆ ਕਿ ਇਸੇ ਤਰਾਂ ਬੰਗਾ ਸ਼ਹਿਰ ਵਿਚ ਨੈਸ਼ਨਲ ਹਾਈਵੇਅ ਵਿਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮੁੱਦਾ ਵੀ ਉਨਾਂ ਵੱਲੋਂ ਮੁੱਖ ਮੰਤਰੀ ਕੋਲ ਉਠਾਇਆ ਗਿਆ ਹੈ ਅਤੇ ਉਸ ਸਬੰਧੀ ਵੀ ਜਲਦ ਕਾਰਵਾਈ ਹੋਣ ਦੀ ਉਮੀਦ ਹੈ।
ਫੋਟੋ :ਚੇਅਰਮੈਨ ਇੰਜ: ਮੋਹਨ ਲਾਲ ਸੂਦ।