ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੈਂਪ ਲਗਾ ਕੇ ਜਾਣਕਾਰੀ ਦਿੱਤੀ

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੈਂਪ ਲਗਾ ਕੇ ਜਾਣਕਾਰੀ ਦਿੱਤੀ

ਫਾਜਿਲਕਾ 3 ਅਕਤੂਬਰ:

ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ ਡਾ. ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੁਰਮੀਤ ਸਿੰਘ ਚੀਮਾ, ਸਹਾਇਕ ਪੋਦਾ ਸੁਰੱਖਿਆ ਅਫਸਰ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਰੁਹੇੜਿਆਵਾਲੀ, ਪਿੰਡ ਚੰਨਣਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਿਸਾਨਾ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਬਾਰੇ ਨੁਕਸਾਨ(ਵਾਤਾਵਰਣ ਪਲੀਤ, ਸਾਹ ਦੀਆਂ ਬੀਮਾਰੀਆਂ ਖੁਰਾਕੀ ਤੱਤਾ ਦਾ ਨਸ਼ਟ ਹੋਣਾ) ਬਾਰੇ ਜਾਗਰੂਕ ਕੀਤਾ ਗਿਆ।

ਕੈਂਪ ਵਿੱਚ ਜਾਣਕਾਰੀ ਦਿੰਦਿਆਂ ਸ੍ਰੀ ਕੁਲਦੀਪ ਕੁਮਾਰ, ਕੁਮਾਰੀ ਮਨੀਸ਼ਾ ਭਾਟੀਵਾਲ ਏਡੀਓ ਅਤੇ ਸ੍ਰੀ ਵਿਪਨ ਕੁਮਾਰ, ਏ.ਐਸ.ਆਈ, ਸ੍ਰੀ ਅਮਨਦੀਪ ਕੰਬੋਜ਼, ਬੀ.ਟੀ.ਐਮ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਐਮ.ਬੀ.ਪਲੋਅ ਆਦਿ ਸੰਦਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਜਜਬ ਕਰਕੇ ਮਿੱਟੀ ਦੀ ਉਪਜਾਉ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਅਤੇ ਬੇਲਰ ਨਾਲ ਪਰਾਲੀ ਦੀ ਗੰਢਾ ਬਣਾ ਕੇ ਪਰਾਲੀ ਦੀ ਸਾਭ ਸੰਭਾਲ ਕਰਨ ਬਾਰੇ ਜਾਗਰੂਕ ਕੀਤਾ।ਇਸ ਦੌਰਾਨ ਝੋਨੇ ਦੀ ਫਸਲ ਉਪਰ ਕੀੜੇ-ਮਕੋੜੇ ਅਤੇ ਬਿਮਾਰੀਆਂ ਦੀ ਰੋਮਥਾਮ ਸਬੰਧੀ ਜਾਣਕਾਰੀ ਦਿੱਤੀ ਗਈ।