ਰੂਪਨਗਰ, 31 ਅਕਤੂਬਰ:
ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਪਲੇਸਮੈਂਟ ਕੈਂਪ ਵਿਚ 8 ਨੌਜਵਾਨਾਂ ਨੂੰ ਸ਼ਾਰਟਲਿਸ੍ਟ ਕੀਤਾ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਕਸਿਸ ਬੈਂਕ ਰੂਪਨਗਰ ਦੇ ਨਿਯੋਜਕ ਵੱਲੋਂ ਸੇਲਜ਼ ਅਫਸਰ (ਆਨ ਰੋਲ ਜੋਬ) ਦੀ ਅਸਾਮੀ ਲਈ ਗ੍ਰੇਜੂਏਟ ਜਾਂ ਪੋਸਟ ਗ੍ਰੇਜੂਏਟ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਚੁਣੇ ਗਏ ਉਮੀਦਵਾਰ ਦੀ ਤਨਖਾਹ 2.36 ਲੱਖ ਪ੍ਰਤੀ ਸਾਲ ਅਰਥਾਤ 19,000 ਪ੍ਰਤੀ ਮਹੀਨਾ ਹੋਵੇਗੀ ਅਤੇ ਆਵਾਜਾਈ, ਮੋਬਾਇਲ, ਅਦਾਇਗੀ ਦੇ ਨਾਲ ਵੇਰੀਏਬਲ ਭੁਗਤਾਨ ਵੀ ਹੋਵੇਗਾ। ਇਸ ਕੈਂਪ ਵਿੱਚ 22 ਸਾਲ ਤੋਂ 30 ਸਾਲ ਤੱਕ ਦੋਵੇਂ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ 20 ਉਮੀਦਵਾਰਾ ਨੇ ਭਾਗ ਲਿਆ ਜਿਨ੍ਹਾਂ ਵਿੱਚੋ 8 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਹਨਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।

English






