ਮਹਿਲ ਕਲਾਂ/ ਬਰਨਾਲਾ, 10 ਸਤੰਬਰ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡ ਗੰਗੋਹਰ ਵਿੱਚ ਕੈਂਪ ਲਾਇਆ ਗਿਆ।
ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਲਖਵੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸੰਭਾਲਣ ਲਈ ਆਧੁਨਿਕ ਮਸ਼ੀਨਰੀ ‘ਤੇ ਦਿੱਤੀ ਜਾਣ ਵਾਲੀ ਸਬਸਿਡੀ ਬਾਰੇ ਦੱਸਿਆ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਕਿਸਾਨਾਂ ਨੂੰ ਝੋਨੇ ਤੇ ਹੋਰ ਫਸਲਾਂ ਦੇ ਕੀੜੇ ਮਕੌੜੇ ਅਤੇ ਬੀਮਾਰੀਆਂ ਦੀ ਨਿਸ਼ਾਨੀਆਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏਐੱਸਆਈ ਹਰਪਾਲ ਸਿੰਘ, ਬੀ ਟੀ ਐੱਮ ਸਨਵਿੰਦਰਪਾਲ ਸਿੰਘ , ਏਟੀਐਮ ਕੁਲਵੀਰ ਸਿੰਘ, ਜਸਵਿੰਦਰ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਪਾਲਾ ਸਿੰਘ, ਜੰਗ ਸਿੰਘ, ਜਸਪਾਲ ਸਿੰਘ ਤੇ ਇਕਬਾਲ ਸਿੰਘ ਹਾਜ਼ਰ ਸਨ।

English





