ਪੀ.ਸੀ.ਪੀ.ਐਨ.ਡੀ.ਟੀ. ਐਕਟ ਅਧੀਨ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਹੋਈ ਮੀਟਿੰਗ

ਸਾਰੇ ਅਲਟਰਾਸਾਊਂਡ ਸਕੈਨ ਸੈਂਟਰ ਐਕਟ ਦੀ ਪਾਲਣਾ ਨੂੰ ਬਣਾਉਣ ਯਕੀਨੀ-:ਸਿਵਲ ਸਰਜਨ
ਫ਼ਿਰੋਜ਼ਪੁਰ, 11 ਦਸੰਬਰ 2024
ਡਾ.ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਅਤੇ ਕੁੱਝ ਹੱਸਪਤਾਲਾਂ ਵਲੋਂ ਸਕੈਨ ਸੈਂਟਰਾਂ ਦਾ ਨਾਂ ਬਦਲਣ, ਸਕੈਨ ਸੈਂਟਰਾਂ ਦੀ ਤਬਦੀਲੀ ਦੀ ਮੰਨਜ਼ੂਰੀ, ਐਕਟ ਦੀ ਉਲੰਘਣਾ ਕਰਕੇ ਚਲ ਰਹੇ ਅਦਾਲਤੀ ਕੇਸਾਂ ਸੰਬਧੀ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ  ਹੋਈ।
 ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਸਾਰੇ ਅਲਟਰਾਸਾਊਂਡ ਸਕੈਨ ਸੈਂਟਰ ਪੀ.ਸੀ. ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਆਪਣੇ ਸੈਂਟਰ ਦਾ ਸਾਰਾ ਰਿਕਾਰਡ ਮੇਨਟੇਨ ਕਰਨ। ਉਨ੍ਹਾਂ ਕਿਹਾ ਕਿ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਐਕਟ ਹੇਠ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਧਿਆਨ ਵਿੱਚ ਆਉਂਦਾ ਹੈ ਕਿ ਕੋਈ ਵੀ ਸੈਂਟਰ ਭਰੂਣ ਦੀ ਲਿੰਗ ਜਾਂਚ ਜਾਂ ਭਰੂਣ ਹੱਤਿਆ ਕਰ ਰਿਹਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਗਤੀਵਿਧੀਆਂ ਦਾ ਸ਼ੱਕ ਹੁੰਦਾ ਹੈ ਤਾਂ ਵੀ ਸਿਹਤ ਵਿਭਾਗ ਨੂੰ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਸਕੈਨ ਸੈਂਟਰਾਂ ਦੀ ਇੰਸਪੈਕਸ਼ਨ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਇੰਸਪੈਕਸ਼ਨਾਂ ਜਾਰੀ ਰੱਖੀਆਂ ਜਾਣਗੀਆਂ ਅਤੇ ਜਿੱਥੇ ਵੀੇ ਕੋਈ ਉਲੰਘਣਾ ਧਿਆਨ ਵਿੱਚ ਆਵੇਗੀ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਾ. ਮਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰੀਚਾ ਧਵਨ ਔਰਤ ਰੋਗਾਂ ਦੇ ਮਾਹਿਰ, ਸਹਾਇਕ ਜ਼ਿਲ੍ਹਾ ਅਟਾਰਨੀ ਮੈਡਮ ਟੀਨਾ, ਪਰਮਜੀਤ ਸੋਢੀ,ਸੰਨੀ ਚੋਪੜਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ,ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ, ਪੀ ਸੀ ਪੀ ਐਨ ਡੀ ਟੀ ਕੋਆਰਡੀਨੇਟਰ ਅਤੇ ਬਗੀਚਾ ਸਿੰਘ ਵੀ ਮੌਜੂਦ ਸਨ।