10 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਵੈਕਸੀਨੇਸ਼ਨ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੀਤੀ ਅਪੀਲ
ਕੋਵਿਡ-19 ਮਹਾਂਮਾਰੀ ਦੇ ਸੰਬੰਧ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਹੋਈ ਵਿਸ਼ੇਸ ਮੀਟਿੰਗ
ਤਰਨ ਤਾਰਨ, 08 ਜੁਲਾਈ 2021
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਮਹਾਂਮਾਰੀ ਦੇ ਸੰਬੰਧ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਸ਼ਹਿਰੀ ਵਿਕਾਸ ਸ੍ਰੀ ਰਜਤ ਉਬਰਾਏ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ਼੍ਰੀਮਤੀ ਅਨਮਜੋਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਤੋਂ ਇਲਾਵਾ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਕੰਮਲ ਤੌਰ ‘ਤੇ ਵੈਕਸੀਨੇਸ਼ਨ ਕਰਵਾਉਣ ਵਾਲੇ ਪਿੰਡਾਂ ਨੂੰ 10 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਫਰੰਦੀਪੁਰ ਅਤੇ ਪਿੰਡ ਮਾਨ 100 ਫੀਸਦੀ ਵੈਕਸੀਨੇਟ ਹੋ ਚੁੱਕੇ ਹਨ, ਜਿੰਨ੍ਹਾਂ ਨੂੰ ਵਿਸ਼ੇਸ ਗ੍ਰਾਂਟ ਮੁਹੱਈਆਂ ਕਰਵਾਉਣ ਲਈ ਸਰਕਾਰ ਨੂੰ ਲਿਖ ਕੇ ਭੇਜਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਹੋਰ ਪੰਚਾਇਤਾਂ ਨੂੰ ਵੀ ਵੈਕਸੀਨੇਸ਼ਨ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਪਿੰਡਾਂ ਵਿੱਚ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ 03 ਜੁਲਾਈ 2021 ਨੂੰ ਮੈਗਾ ਰਾਊਂਡ ਵਿੱਚ ਕੀਤੀ ਗਈ ਵੈਕਸੀਨੇਸ਼ਨ ਮੁਹਿੰਮ ‘ਤੇ ਤਸੱਲੀ ਦਾ ਪ੍ਰਗਟਾਓ ਕੀਤਾ ਗਿਆ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਗਈ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਜ਼ਿਲ੍ਹੇ ਦੇ ਮੋਹਤਬਰ ਵਿਅਕਤੀਆਂ, ਧਾਰਮਿਕ ਸਖ਼ਸੀਅਤਾਂ, ਸਰਪੰਚਾਂ, ਪੰਚਾਂ ਦੇ ਮੈਬਰਾਂ ਅਤੇ ਕਲੱਬਾ ਦੇ ਪ੍ਰਧਾਨ, ਵੱਖ-ਵੱਖ ਕਮੇਟੀਆਂ ਦੇ ਚੇਅਰਮੈਨਾਂ ਆਦਿ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਉਹ ਆਪ ਅਤੇ ਆਪਣੇ ਪਰਿਵਾਰ ਨੂੰ ਵੈਕਸੀਨੇਟ ਕਰਵਾਉਣ ਅਤੇ ਆਪਣੇ ਆਪਣੇ ਖੇਤਰ ਦੇ ਲੋਕਾਂ ਨੂੰ ਵੈਕਸੀਨ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਜ਼ਿਲ੍ਹੇ ਵਿੱਚ ਵੈਕਸੀਨੇਟ ਕਰਕੇ ਇਸ ਮਹਾਂਮਾਰੀ ਦਾ ਟਾਕਰਾ ਕੀਤਾ ਜਾ ਸਕੇ ।

English






