ਬੇਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਕਰ ਸਕਦੇ ਹਨ ਆਨਲਾਈਨ ਰਜਿਸਟ੍ਰੇਸ਼ਨ
ਬਰਨਾਲਾ, 9 ਸਤੰਬਰ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 24 ਤੋਂ 30 ਸਤੰਬਰ 2020 ਦੌਰਾਨ ਲਗਾਏ ਜਾ ਰਹੇ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦੌਰਾਨ ਜ਼ਿਲ੍ਹਾ ਬਰਨਾਲਾ ’ਚ ਵੀ ਰੋਜ਼ਗਾਰ ਮੇਲੇ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਆਨਲਾਈਨ ਪੋਰਟਰ www.pgrkam.com ਤਿਆਰ ਕੀਤਾ ਗਿਆ ਹੈ।
ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ਼੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਸਬੰਧੀ ਤੁਰੰਤ ਸਹੂਲਤਾਂ ਪ੍ਰਦਾਨ ਕਰਨ ਲਈ ਘਰ-ਘਰ ਰੋਜ਼ਗਾਰ ਪੋਰਟਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 24 ਤੋਂ 30 ਸਤੰਬਰ 2020 ਦੌਰਾਨ ਰਾਜ ਪੱਧਰੀ ਰੋਜ਼ਗਾਰ ਸਬੰਧੀ ਜਾਣਕਾਰੀ ਪੋਰਟਲ ’ਤੇ ਵੀ ਦੇਖੀ ਜਾ ਸਕਦੀ ਹੈ। ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਵੀ ਪੋਰਟਲ ’ਤੇ ਕਰ ਸਕਦੇ ਹਨ ਅਤੇ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਰਜਿਸਟ੍ਰੇਸ਼ਨ 15 ਸਤੰਬਰ ਤੱਕ ਕੀਤੀ ਜਾ ਸਕਦੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ’ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ

English






