ਸ੍ਰੀ ਅਨੰਦਪੁਰ ਸਾਹਿਬ 21 ਮਈ,2021
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ ਚੱਲ ਰਹੇ ਦਾਖਲੇ ਸੰਬੰਧੀ ਵਿਭਾਗ ਵਿਚ ਨਵੀਂਆਂ ਪੈੜਾਂ ਨਜਰ ਆ ਰਹੀਆਂ ਹਨ ਅਤੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਵਿਚ ਵਾਧਾ ਹੋ ਰਿਹਾ ਹੈ ਇਸੇ ਕੜੀ ਤਹਿਤ ਬਲਾਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਪ੍ਰਾਇਮਰੀ ਸਕੂਲਾਂ ਦੇ ਦਾਖਲੇ ਵਿੱਚ ਪਿਛਲੇ ਸੈਸ਼ਨ ਨਾਲੋਂ 11.22% ਦਾ ਵਾਧਾ ਦਰਜ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਸਿੱਖਿਆ ਅਫਸਰ ਸ੍ਰੀ ਰਮੇਸ਼ ਕੁਮਾਰ ਨੇ ਕਿਹਾ ਕਿ ਬਲਾਕ ਸ੍ਰੀ ਆਨੰਦਪੁਰ ਸਾਹਿਬ ਨੇ ਪਿਛਲੇ ਸੈਸ਼ਨ ਨਾਲੋਂ ਦਾਖਲਿਆਂ ਵਿਚ ਗਿਆਰਾਂ ਪ੍ਰਤੀਸ਼ਤ ਦਾ ਵਾਧਾ ਕਰ ਲਿਆ ਹੈ ਉਨ੍ਹਾਂ ਕਿਹਾ ਕਿ ਦਾਖਲਿਆਂ ਵਿਚ ਵਾਧਾ ਅਧਿਆਪਕਾਂ ਅਤੇ ਸੈਂਟਰ ਹੈੱਡ ਟੀਚਰਾਂ ਦੀ ਮਿਹਨਤ ਸਦਕਾ ਹੀ ਹੋ ਰਿਹਾ ਹੈ, ਅਧਿਆਪਕਾਂ ਨੇ ਸਕੂਲ ਲੇਵਲ ਤੇ ਮਿਹਨਤ ਕਰਕੇ ਆਪਣੇ ਸਕੂਲਾਂ ਵਿਚ ਦਾਖਲਿਆਂ ਵਿਚ ਵਾਧਾ ਕੀਤਾ ਹੈਂ ਅਤੇ ਬਲਾਕ ਸ੍ਰੀ ਆਨੰਦਪੁਰ ਸਾਹਿਬ ਗਿਆਰਾਂ ਪ੍ਰਤੀਸ਼ਤ ਵਾਧਾ ਦਰਜ ਕਰਨ ਵਿੱਚ ਕਾਮਯਾਬ ਹੋਇਆ ਹੈ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਿੱਥੇ ਸਾਡੇ ਕੋਲ ਕੁੱਲ ਦਾਖਲਾ ਚਾਰ ਹਜਾਰ ਇੱਕ ਸੌ ਛਿਅੱਨਵੇ ਸੀ ਉਹ ਹੁਣ ਵਧ ਕੇ 4667 ਹੋ ਗਿਆ ਹੈ।

English






