ਬਾਲ ਮਜ਼ਦੂਰੀ ਦੇ ਖ਼ਿਲਾਫ਼ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ
ਫਾਜ਼ਿਲਕਾ 9 ਜੂਨ 2025
ਮਾਣਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘ਚਾਈਲਡ ਲੇਬਰ ਦੇ ਉਖਾੜ ਲਈ ਜਾਗਰੂਕਤਾ ਹਫ਼ਤਾ’ ਮਨਾਉਂਦੇ ਹੋਏ ਜਲਾਲਾਬਾਦ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਦੌਰਾਨ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ‘ਛਾਬਰਾ ਇੰਡਸਟਰੀਜ਼’ ਪਿੰਡ ਘੁਬਾਇਆ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਜਾ ਕੇ ਬਾਲ ਮਜ਼ਦੂਰੀ ਦੇ ਖ਼ਿਲਾਫ਼ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਜ਼ਬਰਦਸਤੀ ਕੰਮ ਕਰਵਾਉਣ ਦੀ ਪਾਬੰਦੀ ਅਤੇ ਅਜਿਹੇ ਮਾਮਲਿਆਂ ਦੀ ਸ਼ਿਕਾਇਤ ਕਿਵੇਂ ਕੀਤੀ ਜਾ ਸਕਦੀ ਹੈ, ਇਸ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ।
ਜਾਗਰੂਕਤਾ ਸਮਾਗਮਾਂ ਰਾਹੀਂ ਮਾਪਿਆਂ ਅਤੇ ਸਮਾਜ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਦੀ ਜ਼ਿੰਮੇਵਾਰੀ ਲੈਣ। ਕਿਸੇ ਵੀ ਤਰ੍ਹਾਂ ਦੀ ਹੋਰ ਕਾਨੂੰਨੀ ਜਾਣਕਾਰੀ ਅਤੇ ਸਲਾਹ ਲੈਣ ਲਈ ਟੋਲ ਫਰੀ ਨੰ. 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।

English






