ਬਿਰਧ ਆਸ਼ਰਮ ਵਿੱਚ ਰਹਿਣ ਲਈ ਲੋੜਵੰਦ ਬਜ਼ੁਰਗ ਆਪਣਾ ਰਜਿਸਟ੍ਰੇਸ਼ਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵਿਖੇ ਕਰਵਾ ਸੱਕਦੇ ਹਨ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ
ਬਿਰਧ ਆਸ਼ਰਮ ਵਿੱਚ ਰਹਿਣ ਲਈ ਲੋੜਵੰਦ ਬਜ਼ੁਰਗ ਆਪਣਾ ਰਜਿਸਟ੍ਰੇਸ਼ਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਵਿਖੇ ਕਰਵਾ ਸੱਕਦੇ ਹਨ, ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਰਨਾਲਾ

ਬਰਨਾਲਾ, 18 ਜੂਨ 2024

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋ ਖੱਟਰ ਪੱਤੀ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਲੋੜਵੰਦ ਬਜ਼ੁਰਗਾਂ ਦੇ ਰਹਿਣ ਲਈ 72 ਬੈੱਡਾਂ ਦਾ ਸਰਕਾਰੀ ਬਿਰਧ ਆਸ਼ਰਮ ਬਣ ਰਿਹਾ ਹੈ। ਜੋ ਕਿ ਕੁਝ ਸਮੇਂ ਤੱਕ ਬਣਕੇ ਤਿਆਰ ਹੋ ਜਾਣਾ ਹੈ।

ਉਨ੍ਹਾਂ ਕਿਹਾ ਕਿ ਜੋ ਵੀ ਲੋੜਵੰਦ ਬਜ਼ਰਗ ਬਿਰਧ ਆਸ਼ਰਮ ਵਿੱਚ ਰਹਿਣਾ ਚਾਹੁੰਦੇ ਹਨ ਉਹ ਆਪਣਾ ਆਧਾਰ ਕਾਰਡ ਲੈ ਕੇ ਤਹਿਸੀਲ ਕੰਪਲੈਕਸ, ਨੇੜੇ ਸੇਵਾ ਕੇਂਦਰ, ਹੰਡਿਆਇਆ ਰੋਡ, ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਬਰਨਾਲਾ ਜਾਂ ਆਪਣੇ ਬਲਾਕ ਨਾਲ ਸਬੰਧਤ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ ਡੀ ਪੀ ਓ) ਵਿਖੇ ਜਾ ਕੇ ਆਪਣੀ ਰਜਿਸਟੇਰਸ਼ਨ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਬਰਨਾਲਾ ਵੱਲੋ ਇਹ ਵੀ ਦੱਸਿਆ ਗਿਆ ਕਿ ਜੋ ਬਜ਼ੁਰਗ ਬਿਰਧ ਆਸ਼ਰਮ ਵਿੱਚ ਰਹਿਣਗੇ ਉਨ੍ਹਾਂ ਨੂੰ ਰਹਿਣ ਲਈ ਕਮਰੇ, ਸਿਹਤ ਅਤੇ ਮੈਡੀਕਲ ਸੇਵਾਵਾਂ, ਖਾਣਾ ਪੀਣਾ, ਕੱਪੜੇ, ਸੁਰੱਖਿਆ ਅਤੇ ਸੰਭਾਲ, ਲਾਇਬ੍ਰੇਰੀ ਅਤੇ ਹੋਰ ਆਧੁਨਿਕ ਸਹੂਲਤਾਂ ਮੁਫਤ ਮੁਹੱਇਆ ਕਰਵਾਈਆਂ ਜਾਣਗੀਆ।