ਫਾਜ਼ਿਲਕਾ 11 ਜੂਨ 2021
ਬੀਪੀਈਓ ਸਤੀਸ਼ ਮਿਗਲਾਨੀ ਅਤੇ ਬੀਐਨਓ ਪ੍ਰਿੰਸੀਪਲ ਕਸ਼ਮੀਰੀ ਲਾਲ ਵੱਲੋ ਕੋਵਿੰਡ ਹਦਾਇਤਾਂ ਦੀ ਪਾਲਣਾ ਕਰਦਿਆਂ ਬਲਾਕ ਖੂਈਆਂ ਸਰਵਰ ਦੇ ਵੱਖ ਵੱਖ ਸਕੂਲ ਮੁੱਖੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਨਵੇ ਦਾਖਲੇ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਕੜੀ ਤਹਿਤ ਅੱਜ ਉਹਨਾਂ ਵੱਲੋਂ ਕੋਵਿੰਡ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਵੱਖ ਵੱਖ ਸਕੂਲ ਮੁੱਖੀਆਂ ਅਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਮੈਬਰਾਂ ਨਾਲ ਇੱਕ ਜਰੂਰੀ ਮੀਟਿੰਗ ਕੀਤੀ।
ਉਨ੍ਹਾਂ ਸਮੂਹ ਸਕੂਲ ਮੁੱਖੀ, ਬੀਐਮਟੀ ਅਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਮੈਂਬਰਾਂ ਨੂੰ ਚਾਲੂ ਸੈਸ਼ਨ ਲਈ ਵੱਧ ਤੋਂ ਵੱਧ ਦਾਖਲੇ ਕਰਨ ਲਈ ਉਤਸਾਹਿਤ ਕੀਤਾ। ਸਮੂਹ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਆਨ ਲਾਇਨ ਕਲਾਸਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ। ਉਹਨਾਂ ਨੇ ਸਕੂਲ ਵਿੱਚ ਚੱਲ ਰਹੇ ਸਿਵਲ ਵਰਕਸ ਦੇ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਪੂਰਾ ਕਰਨ ਅਤੇ ਗ੍ਰਾਟਾਂ ਦੀ ਸੁਚੱਜੀ ਵਰਤੋ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਕਰੋਨਾ ਕਾਲ ਸਾਡੇ ਸਾਰਿਆਂ ਲਈ ਇਮਤਿਹਾਨ ਦੀ ਘੜੀ ਹੈ, ਅਸੀ ਆਪ ਇਸ ਮਹਾਂਮਾਰੀ ਤੋ ਬਚਣਾ ਹੈ ਅਤੇ ਆਪਣੇ ਵਿਦਿਆਰਥੀਆਂ ਨੂੰ ਵੀ ਬਚਾਉਣਾ ਹੈ,ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਵਿਦਿਆਰਥੀਆਂ ਦੇ ਮਾਪਿਆਂ ਨਾਲ ਤਾਲਮੇਲ ਬਣਾ ਕੇ ਰੱਖਣਾ ਚਾਹੀਦਾ ਹੈ ।ਵਿਦਿਆਰਥੀਆਂ ਨੂੰ ਟੀਵੀ ਪ੍ਰੋਗਰਾਮ ਦੇਖਣ ਅਤੇ ਆਨਲਾਈਨ ਕਲਾਸਾ ਲਗਾਉਣ ਲਈ ਉਤਸਾਹਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪਾ ਸਾਰਿਆ ਨੇ ਮਿਲ ਕੇ ਦਾਖਲੇ ਲਈ ਮਿੱਥੇ ਟੀਚੇ ਨੂੰ ਪੂਰਾ ਕਰਨਾ ਹੈ ਅਤੇ ਵੱਧ ਤੋ ਵੱਧ ਦਾਖਲੇ ਕਰਕੇ ਆਪਣੇ ਬਲਾਕ ਨੂੰ ਬੁਲੰਦੀਆਂ ਵੱਲ ਲੈ ਕੇ ਜਾਣ ਹੈ। ਉਹਨਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਬਲਾਕ ਦੇ ਸਮੂਹ ਅਧਿਆਪਕਾਂ ਤੋ ਪੂਰਨ ਸਹਿਯੋਗ ਲਈ ਆਸਵੰਦ ਹਨ।
ਇਸ ਮੌਕੇ `ਤੇ ਪ੍ਰਿਸੀਪਲ ਮਨੋਹਰ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਪਾਵਾਲੀ, ਜੋਗਿੰਦਰ ਲਾਲ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਜੰਡਵਾਲਾ ਹਣਵੰਤਾ, ਬੀਐਮ ਪਵਨ ਕੁਮਾਰ, ਨਵਨੀਤ ਖਹਿਰਾ, ਸੁਨੀਲ ਕੁਮਾਰ ,ਰੋਸ਼ਨ ਲਾਲ ਰਕੇਸ਼ ਕੁਮਾਰ, ਮਹਿੰਦਰ ਕੁਮਾਰ, ਬਲਵਿੰਦਰ ਸਿੰਘ, ਬੀਐਮਟੀ ਪ੍ਰਦੁਮਣ ,ਬੀਐਮਟੀ ਵਿਸ਼ਨੂ ਕੁਮਾਰ ਅਤੇ ਵੱਖ ਸਕੂਲਾਂ ਦੇ ਮੁੱਖੀ ਮੌਜੂਦ ਸਨ।

English





