ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਤੇ ਲੱਗਣਗੇ ਸੀਸੀਟੀਵੀ ਕੈਮਰੇ
ਸਕੂਲਾਂ ਨੇੜੇ ਨਸ਼ੇ ਦੀ ਵਿਕਰੀ ਵਾਲੀਆਂ ਦੁਕਾਨਾਂ ਤੇ ਹੋਵੇਗੀ ਰੋਕ
ਫਾਜਿ਼ਲਕਾ, 16 ਅਗਸਤ,2021
ਜਿ਼ਲ੍ਹਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਅੱਜ਼ ਇੱਥੇ ਜਿ਼ਲ੍ਹਾ ਪੱਧਰੀ ਕੋਰ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਨਸ਼ੇ ਦੀ ਦਲ ਦਲ ਵਿਚ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਬੱਡੀ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਅਤੇ ਰਾਸ਼ਟਰੀ ਬਾਲ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿਚ ਇਸ ਸਬੰਧੀ ਗਤੀਵਿਧੀਆਂ ਕੀਤੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਸ਼ੁਰੂ ਤੋਂ ਹੀ ਨਸ਼ੇ ਦੀ ਅਲਾਮਤ ਤੋਂ ਸੁਚੇਤ ਰਹਿਣ ਲਈ ਪ੍ਰੇਰਿਤ ਕਰਨਾ ਹੈ ਅਤੇ ਇਸ ਲਈ ਮਾਪੇ, ਅਧਿਆਪਕ, ਸਬੰਧਤ ਵਿਭਾਗ ਅਤੇ ਪੂਰਾ ਸਮਾਜ ਮਿਲ ਜੁਲ ਕੇ ਕੰਮ ਕਰੇਗਾ ਤਾਂ ਹੀ ਅਸੀਂ ਨਸ਼ਾ ਮੁਕਤ ਸਮਾਜ ਸਿਰਜ ਸਕਾਂਗੇ।ਇਸ ਮੌਕੇ ਜਿ਼ਲ੍ਹੇ ਦੇ ਐਸਐਸਪੀ ਸ੍ਰੀ ਦੀਪਕ ਹਿਲੌਰੀ ਵੀ ਵਿਸੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਕੌਮੀ ਬਾਲ ਅਧਿਕਾਰ ਕਮਿਸ਼ਨ ਨਾਲ ਇਕ ਵੀਡੀਓ ਕਾਨਫਰੰਸ ਵੀ ਹੋਈ ਜਿਸ ਵਿਚ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਜਿ਼ਲ੍ਹੇ ਵਿਚ ਨਸਿ਼ਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ ਵਿਚ ਡੈਪੋ, ਬੱਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜ਼ੋੜਨ ਲਈ ਵੀ ਉਪਰਾਲੇ ਕੀਤੇ ਗਏ ਹਨ।
ਇਸ ਮੌਕੇ ਕੌਮੀ ਬਾਲ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਸਡਿਊਲ ਐਚ ਅਤੇ ਐਕਸ ਦੀਆਂ ਦਵਾਈਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾ ਅਤੇ ਸਕੂਲਾਂ ਨੇੜੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਸਕੂਲਾਂ ਦੇ 100 ਮੀਟਰ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਕਾਨੂੰਨ ਰੋਕ ਹੈ। ਇਸੇ ਤਰਾਂ ਦਿਹਾਤੀ ਖੇਤਰਾਂ ਵਿਚ ਸਕੂਲ ਦੇ ਗੇਟ ਤੋਂ 100 ਮੀਟਰ ਅਤੇ ਸ਼ਹਿਰੀ ਖੇਤਰਾਂ ਵਿਚ ਸਕੂਲ ਦੇ ਗੇਟ ਤੋਂ 50 ਮੀਟਰ ਦੀ ਘੱਟ ਦੂਰੀ ਵਿਚ ਸ਼ਰਾਬ ਦਾ ਠੇਕਾ ਨਹੀਂ ਹੋ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਨਸ਼ੇ ਦੀ ਰੋਕਥਾਮ ਲਈ ਸਾਰੇ ਸਖ਼ਤ ਕਦਮ ਚੂੱਕਣ ਲਈ ਵੀ ਕਿਹਾ। ਇਸ ਬੈਠਕ ਵਿਚ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਡੀਐਸਪੀ ਸ: ਗੁਰਦੀਪ ਸਿੰਘ, ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ, ਸਿਵਲ ਸਰਜਨ ਡਾ: ਦਵਿੰਦਰ ਕੁਮਾਰ, ਼ਿਜਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ, ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਅੰਜੂ ਸੇਠੀ, ਸਿੱਖਿਆ ਵਿਭਾਗ ਦੇ ਨੋਡਲ ਅਫ਼ਸਰ ਸ੍ਰੀ ਵਿਜੈ ਕੁਮਾਰ ਆਦਿ ਵੀ ਹਾਜਰ ਸਨ।

English





