31 ਅਕਤੂਬਰ ਤੱਕ ਕੀਤੀਆਂ ਜਾਣਗੀਆਂ ਵੱਖ-ਵੱਖ ਪ੍ਰੀ-ਰਵੀਜ਼ਨ ਗਤੀਵਿਧੀਆਂ
ਨਵਾਂਸ਼ਹਿਰ, 10 ਅਗਸਤ 2021 ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ’ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ 9 ਅਗਸਤ 2021 ਤੋਂ 31 ਅਕਤੂਬਰ 2021 ਤੱਕ ਪੋਿਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ/ਰੀ-ਅਰੇਂਜਮੈਂਟ, ਲੋਜੀਕਲ ਐਰਰ, ਡੀ. ਐਸ. ਈ/ਮਲਟੀਪਲ ਐਂਟਰੀਜ਼ ਰਿਮੂਵਰਲ, ਪ੍ਰਾਪਰ ਫਾਰਮੇਸ਼ਨ ਆਫ ਸੈਕਸ਼ਨਜ਼ ਸਬੰਧੀ ਪ੍ਰੀ-ਰਵੀਜ਼ਨ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ 1 ਨਵੰਬਰ 2021 ਨੂੰ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 1 ਨਵੰਬਰ 2021 ਤੋਂ 30 ਨਵੰਬਰ 2021 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਮੁਹਿੰਮ ਦੀ ਤਰੀਕ ਪ੍ਰਾਪਤ ਹੋਣ ਉਪਰੰਤ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨਾਂ ਦੱਸਿਆ ਕਿ 20 ਦਸੰਬਰ 2021 ਤੱਕ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 5 ਜਨਵਰੀ 2022 ਤੱਕ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨਾਂ ਜ਼ਿਲੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਸਹਾਇਕ ਰਜਿਸਟ੍ਰੇਸ਼ਨ ਅਫ਼ਸਰਾਂ, ਸੁਪਰਵਾਈਜ਼ਰਾਂ ਅਤੇ ਬੀ. ਐਲ. ਓਜ਼ ਨੂੰ ਵੋਟਰ ਸੂਚੀ ਦੀ ਸੁਧਾਈ ਦੇ ਉਕਤ ਪ੍ਰੋਗਰਾਮ ਤੋਂ ਜਾਣੂ ਕਰਵਾਉਣ ਅਤੇ ਸ਼ਡਿਊਲ ਅਨੁਸਾਰ ਗਤੀਵਿਧੀਆਂ/ਕੰਮਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨਾ ਯਕੀਨੀ ਬਣਾਉਣ।
ਫੋਟੋ :-ਡਾ. ਸ਼ੇਨਾ ਅਗਰਵਾਲ, ਜ਼ਿਲਾ ਚੋਣ ਅਫ਼ਸਰ।

English






