ਭਾਰਤ ਦੇ ਮੁੱਖ ਜੱਜ ਡਾ ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

Justice DY Chandrachuhar (1)
ਭਾਰਤ ਦੇ ਮੁੱਖ ਜੱਜ ਡਾ ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਜਲਿਆਂਵਾਲਾ ਬਾਗ ਪਹੁੰਚ ਕੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਅੰਮ੍ਰਿਤਸਰ, 10 ਅਗਸਤ 2024

ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।  

ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ  ਅਤੇ ਹੋਰ ਅਧਿਕਾਰੀ ਹਾਜ਼ਰ ਸਨ।