ਰੂਪਨਗਰ, 30 ਅਕਤੂਬਰ:
ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਵੱਲੋਂ ਅੱਜ ਪੰਜਾਬੀ ਮਾਤ ਭਾਸ਼ਾ ਨੂੰ ਸਪਰਪਿਤ ਨਸ਼ਿਆਂ ਵਿਰੁੱਧ ਨਾਟਕ ‘ਚਾਨਣ ਦੀ ਛਿੱਟ’ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਫਿਜ਼ਾਬਾਦ ਵਿਖੇ ਲੇਖਕ ਰਾਬਿੰਦਰ ਸਿੰਘ ਰੱਬੀ ਵਲੋਂ ਵਿਦਿਆਰਥੀਆਂ ਨਾਲ ਮਿਲ ਕੇ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੀ.ਸੈ. ਪ੍ਰੇਮ ਕੁਮਾਰ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਲਈ ਸੰਦੇਸ਼ ਦਿੱਤਾ।
ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ, ਰੂਪਨਗਰ ਸ. ਹਰਕੀਰਤ ਸਿੰਘ ਵਲੋਂ ਸਮਾਗਮ ਵਿਚ ਪੁੱਜੇ ਸਮੂਹ ਹਾਜ਼ਰੀਨ ਨੂੰ ‘ਜੀ ਆਇਆ ਨੂੰ’ ਕਿਹਾ ਗਿਆ ਅਤੇ ਨਸ਼ੇ ਸਬੰਧੀ ਵਿਦਿਆਰਥੀਆ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਸਾਨੂੰ ਨਸ਼ੇ ਤੋਂ ਦੂਰ ਰਹਿਣ ਲਈ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਨਸ਼ੇ ਸਬੰਧੀ ਜਾਗਰੂਕ ਕਰਵਾਉਣਾ ਚਾਹੀਦਾ ਹੈ ਅਤੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਤ ਭਾਸ਼ਾ (ਗੁਰਮੁਖੀ ਲਿਪੀ) ’ਚ ਲਿਖਣ ਦੀ ਅਪੀਲ ਕੀਤੀ।
ਇਸ ਤੋਂ ਉਪਰੰਤ ਲੇਖਕ ਰਾਬਿੰਦਰ ਸਿੰਘ ਰੱਬੀ ਵੱਲੋਂ ਨਾਟਕ ਦੀ ਰੂਪਰੇਖਾ ਸਾਂਝੀ ਕੀਤੀ ਗਈ। ਇਸ ਮੌਕੇ ਸੱਜਰੀ ਸਵੇਰ ਕਲਾ ਕੇਂਦਰ (ਰਜਿ.) ਮੋਰਿੰਡਾ, ਵਲੋਂ ਲੇਖਕ ਅਤੇ ਨਿਰਦੇਸ਼ਕ ਰਾਬਿੰਦਰ ਸਿੰਘ ਰੱਬੀ ਦੇ ਨਿਰਦੇਸ਼ਨ ਹੇਠ ਨਾਟਕ ‘ਚਾਨਣ ਦੀ ਛਿੱਟ’ ਵਿਦਿਆਰਥੀ ਕੋਮਲਪ੍ਰੀਤ ਕੌਰ, ਸਿਮਰਨਜੀਤ ਕੌਰ, ਜਸ਼ਨਪ੍ਰੀਤ ਸਿੰਘ, ਦਮਨਜੀਤ ਸਿੰਘ, ਪ੍ਰਭਜੋਤ ਸਿੰਘ, ਹਰਸਿਮਰਤ ਕੌਰ, ਹਰਵਿੰਦਰ ਕੌਰ, ਜੋਬਨਪ੍ਰੀਤ ਸਿੰਘ, ਰਾਜਪ੍ਰੀਤ ਕੌਰ ਨਾਲ ਮਿਲ ਕੇ ਖੇਡਿਆ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਫਿਜ਼ਾਬਾਦ ਦੇ ਪ੍ਰਿੰਸੀਪਲ ਸ.ਸਤਿੰਦਰ ਸਿੰਘ ਗਰਚਾ ਵਲੋਂ ਭਾਸ਼ਾ ਅਤੇ ਰੰਗਮੰਚ ਦੇ ਨਾਲ ਨਾਲ ਪੰਜਾਬੀ ਭਾਸ਼ਾ ਦੀ ਵਰਤੋਂ ਅਤੇ ਨੌਜਵਾਨ ਪੀੜ੍ਹੀ ਬਾਰੇ ਆਪਣੇ ਵਿਚਾਰ ਰੱਖੇ ਗਏ। ਇਸ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਪ੍ਰਿੰਸੀਪਲ ਸਤਿੰਦਰ ਸਿੰਘ ਗਰਚਾ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਨਾਟਕ ਉਪਰੰਤ ਨਾਟਕ ਮੰਡਲੀ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸ. ਸੁਦਾਗਰ ਸਿੰਘ, ਇਨਸਟਰਕਟਰ ਵੱਲੋਂ ਆਏ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਫਿਜ਼ਾਬਾਦ (ਰੂਪਨਗਰ) ਦੇ ਸਟਾਫ਼ ਮੈਂਬਰ ਸੁਖਦੇਵ ਸਿੰਘ, ਪਰਮਜੀਤ ਕੌਰ, ਅਮਨਪ੍ਰੀਤ ਕੌਰ, ਇੰਦਰਜੀਤ ਸਿੰਘ, ਰਾਬਿੰਦਰ ਸਿੰਘ, ਕਿਰਨ ਬਾਲਾ, ਅਨੁਪਮ, ਅਮਰਦੀਪ ਕੌਰ, ਰਮਨਦੀਪ ਕੌਰ, ਬਬੀਤਾ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਅੰਮ੍ਰਿਤਪਾਲ ਸਿੰਘ ਵੱਲੋਂ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ। ਸ਼੍ਰੀਮਤੀ ਸਵਰਨਜੀਤ ਕੌਰ, ਸੀਨੀਅਰ ਸਹਾਇਕ ਵੱਲੋਂ ਸਮਾਗਮ ਨੂੰ ਸਮੁੱਚੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਰਜੋਰ ਪ੍ਰਬੰਧ ਕੀਤੇ ਗਏ। ਸ. ਕੁਲੰਵਤ ਸਿੰਘ, ਪਰਦੀਪ ਸਿੰਘ, ਜੈਸਮੀਨ ਕੌਰ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

English






