ਮਗਨਰੇਗਾ ਸਕੀਮ ਅਧੀਨ ਆ ਰਹੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਮਗਨਰੇਗਾ ਲੋਕਪਾਲ ਨਿਯੁਕਤ

-ਇੰਜ. ਅੰਮ੍ਰਿਤ ਲਾਲ ਗੋਇਲ ਕਰ ਰਹੇ ਨੇ ਮਗਨਰੇਗਾ ਸਬੰਧੀ ਲੋਕਾਂ ਦੀ ਮੁਸ਼ਕਲਾਂ ਤੇ ਸ਼ਿਕਾਇਤਾਂ ਦੀ ਸੁਣਵਾਈ
-ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਕੀਤੀ ਜਾ ਸਕਦੀ ਹੈ ਸ਼ਿਕਾਇਤ
ਪਟਿਆਲਾ, 25 ਮਈ, 2021:
ਮਹਾਤਮਾ ਗਾਂਧੀ ਨਰੇਗਾ ਸਕੀਮ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਸ੍ਰੀ ਅੰਮ੍ਰਿਤ ਲਾਲ ਗੋਇਲ ਨੂੰ ਓਮਬਡਸਮੈਨ (ਮਗਨਰੇਗਾ ਲੋਕਪਾਲ) ਵਜੋਂ ਪਟਿਆਲਾ ਜਿਲ੍ਹੇ ‘ਚ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਟਿਆਲਾ ਦੇ ਬੁਲਾਰੇ ਨੇ ਦੱਸਿਆ ਕਿ ਮਗਨਰੇਗਾ ਸਕੀਮ ਸਬੰਧੀ ਸ਼ਿਕਾਇਤਾਂ ਸੁਣਨ ਲਈ ਬਤੌਰ ਓਮਬਡਸਮੈਨ ਲਗਾਏ ਗਏ ਇੰਜ. ਅੰਮ੍ਰਿਤ ਲਾਲ ਨੂੰ ਉਨ੍ਹਾਂ ਦੇ ਫੋਨ ਨੰਬਰ 99888-84933 ਉਪਰ ਮਗਨਰੇਗਾ ਬਾਰੇ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਜਾ ਸਕਦਾ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਵੀ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਬੁਲਾਰੇ ਨੇ ਦੱਸਿਆ ਕਿ ਓਮਬਡਸਮੈਨ ਵੱਲੋਂ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਾਰੰਟੀ ਯੋਜਨਾ ਤਹਿਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਓਮਬਡਸਮੈਨ ਨਾਲ ਲੋਕਾਂ ਦਾ ਸਿੱਧਾ ਸੰਪਰਕ ਬਣਾਉਣ ਲਈ ਓਮਬਡਸਮੈਨ ਦਾ ਨਾਮ, ਸੰਪਰਕ ਨੰਬਰ ਅਤੇ ਦਫ਼ਤਰੀ ਪਤਾ ਜ਼ਿਲ੍ਹੇ ਦੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਦੇ ਦਫ਼ਤਰਾਂ ‘ਚ ਵੀ ਲਗਾਇਆ ਗਿਆ ਹੈ ਤਾਂ ਜੋ ਲਾਭਪਾਤਰੀ ਸਿੱਧੇ ਤੌਰ ‘ਤੇ ਉਨ੍ਹਾਂ ਨਾਲ ਸੰਪਰਕ ਸਾਧਕੇ ਆਪਣੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾ ਸਕਣ।