ਨਵਾਂਸ਼ਹਿਰ, 26 ਅਗਸਤ 2021 ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਪਿੰਡ ਮਹਾਲੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ 270 ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਵੱਲੋਂ ਸਿਹਤ ਵਿਭਾਗ ਦੀ ਟੀਮ, ਸੀ. ਐਚ. ਓ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਨਦੇਹੀ ਨਾਲ ਪਿੰਡ ਵਿਚ ਟੀਕਾਕਰਨ ਦੇ ਸੁਚਾਰੂ ਕੰਮਕਾਜ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਜ਼ਿਲਾ ਵਾਸੀਆਂ ਦੀ ਨਿਸਵਾਰਥ ਸੇਵਾ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸੀ. ਐਚ. ਓ ਲਖਵਿੰਦਰ ਕੌਰ ਅਤੇ ਉਨਾ ਦੀ ਸਮੁੱਚੀ ਟੀਮ ਵੱਲੋਂ ਪੰਚਾਇਤ ਮੈਂਬਰਾਂ ਰਛਪਾਲ, ਕਮਲਜੀਤ, ਮਨਮਿੰਦਰ, ਹਰਨੇਕ ਸਿੰਘ, ਕੁਲਬੀਰ ਸਿੰਘ, ਸੁਰਜੀਤ ਆਦਿ ਦਾ ਕੈਂਪ ਵਿਚ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਉਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੀ ਸੰਭਾਵੀ ਤੀਸਰੀ ਲਹਿਰ ਤੋਂ ਬਚਾਅ ਲਈ ਟੀਕਾਕਰਨ ਜ਼ਰੂਰ ਕਰਵਾਉਣ।
ਫੋਟੋ :-ਟੀਕਾਕਰਨ ਕੈਂਪ ਦੌਰਾਨ ਸੇਵਾਵਾਂ ਦੇਣ ਵਾਲੀ ਸਿਹਤ ਵਿਭਾਗ ਦੀ ਟੀਮ ਦਾ ਸਨਮਾਨ ਕਰਦੀ ਹੋਈ ਪਿੰਡ ਦੀ ਪੰਚਾਇਤ।

English






