ਮਾਂ ਦਾ ਦੁੱਧ ਬੱਚੇ ਲਈ ਵਰਦਾਨ: ਸਿਵਲ  ਸਰਜਨ

ਸਿਹਤ ਵਿਭਾਗ ਵੱਲੋਂ ਮਮਤਾ ਸਪਤਾਹ ਤਹਿਤ ਕੀਤਾ ਗਿਆ ਜਾਗਰੂਕ
ਬਰਨਾਲਾ, 5 ਅਗਸਤ
ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫਤਾ ਪਹਿਲੀ ਅਗਸਤ ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਦੀ ਅਗਵਾਈ ਵਿਚ ਗਤੀਵਿਧੀਆਂ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਸਪਤਾਹ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਜਨਮ ਤੋਂ ਇਕ ਘੰਟੇ ਅੰਦਰ ਮਾਂ ਦਾ ਦੁੱਧ ਬੱਚੇ ਨੂੰ ਪਿਲਾ ਦੇਣਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਪਵਨ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਵੱਲੋਂ ਮਮਤਾ ਸਪਤਾਹ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਦੇਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਅਤੇ ਮਾਂ ਦਾ ਦੁੱਧ 2 ਸਾਲ ਤੱਕ ਪਿਲਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹ੍ਹਾ ਕਮਿਊਨਿਟੀ ਮੋਬਾਈਲਾਈਜ਼ਰ ਭੁਪਿੰਦਰ ਸਿੰਘ, ਗੁਰਦੀਪ ਸਿੰਘ, ਏਐਨਐਮ ਤੇ ਆਸ਼ਾ ਆਦਿ ਹਾਜ਼ਰ ਸਨ।