ਮਾਸਟਰ ਆਫ ਸਾਇੰਸ ਇੰਨ ਆਈ.ਟੀ ਦੇ ਦੂਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ

punjab govt logo

ਹੁਸ਼ਿਆਰਪੁਰ,  4 ਸਤੰਬਰ :
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਦੱਸਿਆ ਕਿ ਜ਼ਿਲ੍ਹਾ ਸੇਵਾਵਾਂ ਭਲਾਈ ਦਫ਼ਤਰ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਵਿਖੇ ਮਾਸਟਰ ਆਫ ਸਾਇੰਸ ਇੰਨ ਆਈ.ਟੀ ਦੇ ਦੂਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ।
ਪ੍ਰਿੰਸੀਪਲ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਮਾਸਟਰ ਆਫ ਸਾਇੰਸ ਇੰਨ ਆਈ.ਟੀ ਦੇ ਦੂਜੇ ਸਮੈਸਟਰ ਵਿੱਚ ਪੂਨਮ ਦੇਵੀ ਤੇ ਪੁਨੀਤ ਕੁਮਾਰ ਨੇ 8.23 ਫੀਸਦੀ ਅੰਕ ਲੈ ਕੇ ਪਹਿਲਾ, ਹਰਕਿਰਤ ਕੌਰ ਨੇ 8.08 ਫੀਸਦੀ ਅੰਕ ਲੈ ਕੇ ਦੂਜਾ ਅਤੇ ਡੋਲੀ ਨੇ 8.00 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।
ਉਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਡਾ: ਪਰਮਿੰਦਰ ਕੌਰ (ਕੰਪਿਊਟਰ ਵਿਭਾਗ ਦੇ ਮੁੱਖੀ),  ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਪ੍ਰੋ: ਚਾਂਦਨੀ ਸ਼ਰਮਾ, ਮੈਡਮ ਸੰਦੀਪ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।