ਮਿਸ਼ਨ ਫਤਿਹ: ਰੋਜ਼ਗਾਰ ਬਿਓਰੋ ਵੱਲੋਂ ਦਿੱਤੀਆਂ ਜਾ ਰਹੀਆਂ ਨੇ ਆਨਲਾਈਨ ਸੇਵਾਵਾਂ

ਨੌਕਰੀ ਲੈਣ ਦੇ ਚਾਹਵਾਨ ਆਨਲਾਈਨ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਪਲੇਸਮੈਂਟ ਅਫਸਰ
ਬਰਨਾਲਾ, 4 ਅਗਸਤ
ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਸਕੀਮ ਅਤੇ ਕਰੋਨਾ ਵਾਇਰਸ ਵਿਰੁੱਧ ਚਲਾਏ ਮਿਸ਼ਨ ਫਤਿਹ ਤਹਿਤ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਦੀ ਅਗਵਾਈ ਹੇਠ ਆਨਲਾਈਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।  ਹੁਣ ਨੌਕਰੀ ਲੈਣ ਦੇ ਚਾਹਵਾਨ ਆਪਣੀ ਰਜਿਸਟ੍ਰੇਸ਼ਨ  ਆਨਲਾਈਨ ਕਰਵਾ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਦੇ ਪਲੇਸਮੈਂਟ ਅਫ਼ਸਰ ਸੋਨਾਕਸ਼ੀ ਨੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵੈਬਸਾਈਟ http://www.pgrkam.com/  ਤੇ ਚਾਹਵਾਨ ਅਤੇ ਪੜ੍ਹੇ ਲਿਖੇ ਬੇਰੁਜ਼ਗਾਰ ਪ੍ਰਾਰਥੀ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।
ਉਹਨਾਂ ਨੂੰ ਇਸ ਵੈਬਸਾਈਟ ਰਾਹੀ ਸਰਕਾਰੀ ਨੌਕਰੀ ਸਬੰਧੀ ਜਾਣਕਾਰੀ ਅਤੇ ਪ੍ਰਾਈਵੇਟ ਨੌਕਰੀ ਜਾਂ ਸਵੈ ਰੁਜ਼ਗਾਰ ਸਬੰਧੀ ਨੌਕਰੀ ਪ੍ਰਾਪਤ ਕਰਨ ਦੇ ਵਧੇਰੇ ਮੌਕੇ ਪ੍ਰਾਪਤ ਹੋਣਗੇ। ਇਸ ਤੋਂ ਇਲਾਵਾ ਬੇਰੁਜ਼ਗਾਰ ਪ੍ਰਾਰਥੀ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ ਵੱਖ ਵਿਭਾਗਾਂ ਤੋਂ ਘੱਟ ਵਿਆਜ ਤੇ ਆਸਾਨ ਕਿਸ਼ਤਾਂ ਰਾਹÄ ਲੋਨ ਲੈਣ ਲਈ ਆਨਲਾਈਨ ਲਿੰਕ  https://docs.google.com/forms/d/e/1FAIpQLSest3fxuija5HzoESPHZGtf6cDSCr0mdPRl7xfHU-H1YpRrpA/viewform

ਰਾਹÄ ਅਰਜ਼ੀਆਂ ਭੇਜ ਸਕਦੇ ਹਨ।   ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਰਨਾਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ । ਸੰਪਰਕ ਨੰਬਰ 01679 -232342 ਅਤੇ 94170-39072 ਹੈ।