*ਸਿਵਲ ਸਰਜਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਟੈਸਟਿੰਗ ਕਰਾਉਣ ਦੀ ਅਪੀਲ
*ਹਫਤਾਵਰੀ ਫੇਸਬੁਕ ਲਾਈਵ ਸੈਸ਼ਨ ਦੌਰਾਨ ਬਰਨਾਲਾ ਵਾਸੀਆਂ ਦੇ ਰੂ-ਬ-ਰੂ ਹੋਏ ਸਿਵਲ ਸਰਜਨ
ਬਰਨਾਲਾ, 1 ਅਕਤੂਬਰ
ਜੇਕਰ ਅਸੀਂ ਸਿਹਤ ਵਿਭਾਗ ਅਤੇ ਸਿਹਤ ਮਾਹਿਰਾਂ ਵੱਲੋਂ ਸੁਝਾਏ ਤਿੰਨ ਨੁਕਤਿਆਂ ਨੂੰ ਜ਼ਿੰਦਗੀ ਦਾ ਹਿੱਸਾ ਬਣਾ ਲਈਏ ਤਾਂ ਕਰੋਨਾ ਵਾਇਰਸ ਤੋਂ ਕਾਫੀ ਹੱਦ ਤੱਕ ਸੁਰੱਖਿਅਤ ਰਹਿ ਸਕਦੇ ਹਾਂ। ਇਹ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਹਫਤਾਵਰੀ ਫੇਸਬੁੱਕ ਲਾਈਵ ਦੌਰਾਨ ਕੀਤਾ।
ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਮਾਸਕ ਪਾਉਣ, ਹੱਥਾਂ ਦੀ ਸਫਾਈ ਅਤੇ ਸਮਾਜਿਕ ਦੂਰੀ ਦੇ ਨਾਲ ਨਾਲ ਕੋਈ ਵੀ ਲੱਛਣ ਮਹਿਸੂਸ ਆਉਣ ’ਤੇ ਟੈਸਟਿੰਗ ਜ਼ਰੂਰ ਕਰਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਟੈਸਟਿੰਗ ਵਿਚ ਦੇਰੀ ਕਈ ਵਾਰ ਮਰੀਜ਼ ਦੀ ਜ਼ਿੰਦਗੀ ’ਤੇ ਭਾਰੂ ਪੈ ਜਾਂਦੀ ਹੈ, ਇਸ ਲਈ ਟੈਸਟਿੰਗ ਜ਼ਰੂਰ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ 30 ਸਤੰਬਰ ਦੀ ਕਰੋਨਾ ਰਿਪੋਰਟ ਅਨੁਸਾਰ ਹੁਣ ਤੱਕ ਜ਼ਿਲ੍ਹੇ ਵਿਚ 30068 ਵਿਅਕਤੀਆਂ ਦੀ ਸੈਂਪÇਲੰਗ ਹੋ ਚੁੱਕੀ ਹੈ। ਜ਼ਿਲ੍ਹੇ ਵਿਚ ਹੁਣ ਤੱਕ 1831 ਕਰੋਨਾ ਪਾਜ਼ੇਟਿਵ ਪਾਏ ਗਏ ਹਨ ਤੇ 27497 ਵਿਅਕਤੀ ਨੈਗੇਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ 1393 ਵਿਅਕਤੀ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ। ਹੁਣ ਜ਼ਿਲ੍ਹਾ ਬਰਨਾਲਾ ਵਿਚ 395 ਐਕਟਿਵ ਕੇਸ ਹਨ ਅਤੇ 43 ਮੌਤਾਂ ਹੁਣ ਤੱਕ ਹੋਈਆਂ ਹਨ।
ਉਨ੍ਹਾਂ ਦੱੱਸਿਆ ਕਿ ਜਿਹੜੇ ਮਰੀਜ਼ਾਂ ਦੀ ਹੁਣ ਤੱਕ ਮੌਤ ਹੋਈ ਹੈ, ਉਨ੍ਹਾਂ ’ਚੋਂ ਜ਼ਿਆਦਾਤਰ ਹੋਰ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਆਖਿਆ ਕਿ ਕਈ ਮਰੀਜ਼ਾਂ ਦੀ ਮੌਤ ਇਸੇ ਵਜ੍ਹਾ ਨਾਲ ਹੋਈ ਕਿ ਉਨ੍ਹਾਂ ਨੇ ਟੈਸਟ ਕਰਾਉਣ ਵਿਚ ਦੇਰੀ ਕਰ ਦਿੱਤੀ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਅਤੇ ਕੋਈ ਵੀ ਲੱੱਛਣ ਮਹਿਸੂਸ ਹੋਣ ’ਤੇ ਟੈਸਟ ਜ਼ਰੂਰ ਕਰਾਉਣ।

English




