ਮਿਸ਼ਨ ‘ਖ਼ਵਾਹਿਸ਼ਾਂ ਦੀ ਉਡਾਨ’ ਤਹਿਤ ਜਾਗਰੂਕਤਾ ਸੈਮੀਨਾਰ

ਮਿਸ਼ਨ ‘ਖ਼ਵਾਹਿਸ਼ਾਂ ਦੀ ਉਡਾਨ’ ਤਹਿਤ ਜਾਗਰੂਕਤਾ ਸੈਮੀਨਾਰ
—-ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਬਾਰੇ ਦੱਸਿਆ

ਬਰਨਾਲਾ, 6 ਸਤੰਬਰ

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਵਿਖੇ  ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਪਿ੍ਰੰਸੀਪਲ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਅਤੇ ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ‘ਮਿਸ਼ਨ ਖ਼ਵਾਹਿਸ਼ਾਂ ਦੀ ਉਡਾਨ’ ਸਬੰਧੀ ਸੈਮੀਨਾਰ-ਕਮ-ਵੈਬੀਨਾਰ ਕਰਾਇਆ ਗਿਆ।
ਇਸ ਵਿੱਚ ਵਿਸ਼ਾ ਮਾਹਿਰਾਂ ਵਲੋਂ ਆਨਲਾਈਨ ਵੈਬੀਨਾਰ ਰਾਹੀਂ ਪੰਜਾਬ ਸਿਵਲ ਸਰਵਸਿਜ਼ ਅਤੇ ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਤੇ ਇੰਟਰਵਿਊ ਵਿੱਚ ਕਿਵੇਂ ਬੈਠੀਏ ਨੁਕਤਿਆਂ ਨੂੰ ਸਾਂਝਾ ਕੀਤਾ ਗਿਆ। ਇਸ ਆਨਲਾਈਨ ਵੈਬੀਨਾਰ ਵਿੱਚ ਅੰਕਿਤਾ ਅਗਰਵਾਲ, ਬਠਿੰਡਾ ਤੋਂ, ਸੁਖਮਨ ਮਾਨ, ਲੁਧਿਆਣਾ ਅਤੇ ਜੀਵਨਦੀਪ ਸਿੰਘ, ਲੁਧਿਆਣਾ ਨੇ ਇਸ ਵਿਸ਼ੇ ਉਪਰ ਵਿਦਿਆਰਥੀਆਂ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਜੋ ਉਹ ਰੋਜ਼ਗਾਰ ਦੇ ਕਾਬਲ ਬਣ ਸਕਣ ਅਤੇ ਸਿਵਿਲ ਸਰਵਸਿਜ਼ ਪ੍ਰੀਖਿਆਵਾਂ ਤਿਆਰੀ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਾਲਜ ਦੇ ਪਿ੍ਰੰਸੀਪਲ  ਯਾਦਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਅਪਣਾ ਕੇ ਸਫਲ ਕਾਰੋਬਾਰੀ ਬਣਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੰਜਾਬ ਸਰਕਾਰ ਦੇ ਹੁਨਰ ਵਿਕਾਸ ਮਿਸ਼ਨ ਨੂੰ ਪੂਰਾ ਕੀਤਾ ਜਾ ਸਕੇ। ਕਾਲਜ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਅਫਸਰ ਗੁਰਬਖਸ਼ੀਸ਼ ਸਿੰਘ ਅੰਟਾਲ ਵਲੋਂ ਵਿਦਿਆਰਥੀਆਂ ਨੂੰ ਇੰਟਰਵਿਊ ਅਤੇ ਪ੍ਰੀਖਿਆ ਦੀ ਤਿਆਰੀ ਵਿੱਚ ਅਖ਼ਬਾਰ ਪੜਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਕਿ ਇਸ ਸੈਮੀਨਾਰ ਕਮ ਵੈਬੀਨਾਰ ਵਿੱਚ ਕਾਲਜ ਦੇ ਸਿਵਲ ਇੰਜਨੀਅਰਿੰਗ ਅਤੇ ਮਕੈਨੀਕਲ ਇੰਜੀਨੀਅਰਿੰਗ ਦੇ ਤਕਰੀਬਨ 100 ਵਿਦਿਆਰਥੀਆਂ ਨੇ ਭਾਗ ਲਿਆ। ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਵਲੋਂ ਜ਼ਿਲਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਬਰਨਾਲਾ ਗੁਰਤੇਜ ਸਿੰਘ ਵਲੋਂ ਦਿੱਤੇ ਸਹਿਯੋਗ ਲਈ ਉਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਮੁਖੀ ਵਿਭਾਗ ਸਿਵਲ ਅਰੁਣ ਕੁਮਾਰ, ਅਫਸਰ ਇੰਚਾਰਜ ਮਕੈਨੀਕਲ ਇੰਜੀ: ਡਾ. ਹਰਜਿੰਦਰ ਸਿੰਘ, ਲੈਕਚਰਾਰ ਸ੍ਰੀ ਖੁਸ਼ਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।