ਮੁੱਖ ਖੇਤੀਬਾੜੀ ਅਫ਼ਸਰ ਨੇ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਦਿਆਂ ਝੋਨੇ ਦੀ ਖਰੀਦ ਤੇ ਲਿਫਟਿੰਗ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੋਰਿੰਡਾ, 20 ਅਕਤੂਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਅਨੁਸਾਰ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ੍ਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਮੰਡੀਆਂ ਵਿੱਚ ਝੋਨੇ ਦੀ ਖ੍ਰੀਦ ਅਤੇ ਲਿਫਟਿੰਗ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ, ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀ ਆਵੇਗੀ।
ਇਸ ਮੌਕੇ ਮੰਡੀ ਸੁਪਰਵਾਈਜ਼ਰ, ਕਿਸਾਨ ਜੱਥੇਬੰਦੀ ਲੱਖੋਵਾਲ ਦੇ ਜਿਲਾ ਪ੍ਰਧਾਨ ਦਲਜੀਤ ਸਿੰਘ ਚਲਾਕੀ,ਯੂਨੀਅਨ ਦੇ ਮੈਂਬਰ ਰਣਧੀਰ ਸਿੰਘ ਡਾਇਰੈਕਟਰ ਖੰਡ ਮਿੱਲ ਮੋਰਿੰਡਾ, ਅਜੀਤ ਸਿੰਘ, ਅਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਕਿਸਾਨ ਹਰਦੀਪ ਸਿੰਘ ਅਤੇ ਆੜ੍ਹਤੀਆ ਦੀ ਹਾਜ਼ਰੀ ਵਿੱਚ ਝੋਨੇ ਦੀ ਤੁਲਾਈ, ਕੰਡੇ/ ਵੱਟੇ ਚੈਂਕ ਕਰਦਿਆਂ ਝੋਨੇ ਦੀ ਖ੍ਰੀਦ ਅਤੇ ਲਿਫਟਿੰਗ ਸਬੰਧੀ ਗੱਲਬਾਤ ਕੀਤੀ। ਇਸ ਬਾਰੇ ਕਿਸਾਨਾਂ ਅਤੇ ਆੜ੍ਹਤੀਆ ਵੱਲੋ ਹੋ ਰਹੀ ਖ੍ਰੀਦ ਅਤੇ ਲਿਫਟਿੰਗ ਤੇ ਤੱਸਲੀ ਪ੍ਰਗਟਾਈ ਗਈ।
ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ ਵੱਲੋਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਵਾਹਿਆ ਜਾਵੇ, ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ। ਇਸ ਤੋਂ ਇਲਾਵਾ ਬੇਲਰ ਵਾਲਿਆ ਤੋਂ ਗੰਢਾ ਵੀ ਬਣਾਇਆ ਜਾਣ।
ਇਸ ਮੌਕੇ ਵਿਭਾਗ ਦੇ ਪਵਿੱਤਰ ਸਿੰਘ ਏ.ਐਸ.ਆਈ, ਦਲਜੀਤ ਸਿੰਘ ਏ.ਟੀ.ਐਮ ਅਤੇ ਹੋਰ ਕਿਸਾਨ ਤੇ ਆੜ੍ਹਤੀ ਹਾਜ਼ਰ ਸਨ।