ਮੈਰਿਜ ਪੈਲੇਸਾਂ ਵਿਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ

ਫਾਜ਼ਿਲਕਾ 18 ਜੂਨ 2021
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਮੈਰਿਜ ਪੈਲਿਸ ਵਿੱਚ ਹਰ ਕਿਸਮ ਦਾ ਅਸਲਾ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਮੈਰਿਜ ਪੈਲੇਸਾਂ ਵਿੱਚ ਲੋਕ ਅਸਲਾ ਲੈ ਕੇ ਜਾਂਦੇ ਹਨ ਤੇ ਜੋਸ਼ ਵਿੱਚ ਅਕਸਰ ਹੀ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਮੈਰਿਜ ਪੈਲੇਸਾਂ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਹਿੱਤ ਹੀ ਪੈਲੇਸਾਂ ਵਿੱਚ ਅਸਲਾ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ।