ਰੂਪਨਗਰ, 20 ਅਗਸਤ 2021
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂੁਪਨਗਰ ਵੱਲੋਂ ਸਕੂਲਾਂ ਅਤੇ ਕਾਲਜਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਗਾਈਡ ਕਰਕੇ ਨੌਕਰੀਆਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਘਰ ਘਰ ਰੋਜਗਾਰ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ ਅਤੇ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਸਕਣ।ਇਸ ਕੜੀ ਤਹਿਤ ਜਾਣਕਾਰੀ ਦਿੰਦਿਆਂ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇੰਸਟੀਚਿਊਟ ਬੰਦ ਹੋਣ ਕਾਰਨ ਇਹ ਸੂਵਿਧਾ ਆਨ-ਲਾਈਨ ਮੁਹੱਈਆ ਕਰਵਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਕਮ ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂੁਪਨਗਰ ਦਿਨੇਸ਼ ਵਿਸ਼ੀਸ਼ਟ ਵਲੋਂ ਹੇਠ ਆਈ.ਟੀ.ਆਈ. ਲੜਕੀਆਂ ਨਾਲ ਜੂਮ ਸੈਸ਼ਨ ਰਾਹੀਂ ਕੈਰੀਅਰ ਸਬੰਧੀ ਗਾਈਡਂੈਸ ਦਿੱਤੀ ਗਈ ਅਤੇ ਰੋਜ਼ਗਾਰ ਦਫਤਰ ਦੀਆਂ ਚੱਲ ਰਹੀਆਂ ਮੁਫਤ ਸੇਵਾਵਾਂ ਤੋਂ ਜਾਣੂ ਕਰਵਾਇਆ।
ਸੁਪ੍ਰੀਤ ਕੌਰ ਕਰੀਅਰ ਕਾਊਂਸਲਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਦੱਸਿਆ ਕਿ ਇਸ ਵੈਬੀਨਾਰ ਰਾਹੀ ਲੜਕੀਆਂ ਨੂੰ ਆਉਣ ਵਾਲੇ ਰੋਜ਼ਗਾਰ ਮੇਲਿਆਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਆਈ.ਆਈ.ਟੀ. ਰੋਪੜ ਵਲੋਂ ਚੱਲ ਰਹੇ ਮੁਫਤ ਆਰਟੀਫਿਸ਼ਲ ਇੰਟੈਲੀਜੈਂਸ ਕੋਰਸ ਅਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਪੇਪਰਾਂ ਦੀ ਤਿਆਰੀ ਲਈ ਮੁਫਤ ਕੋਚਿੰਗ ਜੋ ਕਿ ਸਤੰਬਰ ਤੋਂ ਸ਼ੁਰੂ ਹੋਣੀ ਹੈ ਉਸ ਸਬੰਧੀ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਕੈਰੀਅਰ ਸਬੰਧੀ ਸਵਾਲ ਪੁੱਛੇ ਅਤੇ ਉਨ੍ਹਾਂ ਨੂੰ ਲੋੜੀਂਦੇ ਸਵਾਲਾਂ ਦੇ ਜਵਾਬ ਦਿੱਤੇ ਗਏ। ਇਸ ਸੈਸ਼ਨ ਵਿੱਚ ਆਈ.ਟੀ.ਆਈ. ਦੇ ਇੰਸਟ੍ਰਕਟਰ ਹਰਭਜਨ ਸਿੰਘ ਅਤੇ ਪ੍ਰਭਜੋਤ ਕੌਰ ਨੇ ਵੀ ਹਿੱਸਾ ਲਿਆ। ਰੋਜ਼ਗਾਰ ਅਫਸਰ ਅਰੁਣ ਕੁਮਾਰ ਨੇ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਉਂਦੇ ਹੋਏ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਵਿੱਚ ਵਿਜਟ ਕਰਨ ਅਤੇ ਦਫਤਰ ਦੇ ਹੈਲਪਲਾਈਨ ਨੰ:8557010066 ਬਾਰੇ ਦੱਸਿਆ।

English




