ਰੋਜ਼ਗਾਰ ਮੇਲਿਆਂ ਨੂੰ ਸਫਲ ਬਣਾਉਣ ਦਾ ਦਿੱਤਾ ਸੱਦਾ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਉਸਮਾਨਪੁਰ ਵਿਖੇ ਪਲੇਸਮੈਂਟ ਕੈਂਪ 15 ਨੂੰ
ਨਵਾਂਸ਼ਹਿਰ, 22 ਸਤੰਬਰ :
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਰੋਜ਼ਗਾਰ ਅਫ਼ਸਰ ਰੁਪਿੰਦਰ ਕੌਰ ਵੱਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 6ਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲਾ ਰੋਜ਼ਗਾਰ ਅਫ਼ਸਰ ਨੇ 24 ਤੋਂ 30 ਸਤੰਬਰ ਤੱਕ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ ਗਿਆ। ਉਨਾਂ ਜੀ. ਓ. ਜੀਜ਼ ਅਤੇ ਸਮੂਹ ਬੀ. ਡੀ. ਪੀ. ਓਜ਼ ਨੂੰ ਇਨਾਂ ਰੋਜ਼ਗਾਰ ਮੇਲਿਆਂ ਵਿਚ ਪਿੰਡਾਂ ਦੇ ਬੇਰੋਜ਼ਗਾਰ ਪ੍ਰਾਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨਾਂ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨੂੰ ਬਕਾਇਆ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਲਈ ਵੀ ਕਿਹਾ।