‘ਮਿਸ਼ਨ ਫ਼ਤਿਹ’
ਗੁਰਦਾਸਪੁਰ, 7 ਸਤੰਬਰ ()- ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ ਹੁਣ ਤਕ 2127 ਕੋਰੋਨਾ ਪੀੜਤਾਂ ਨੇ ਕੋਰੋਨਾ ‘ਤੇ ਫਤਿਹ ਹਾਸਲਿ ਕਰ ਲਈ ਹੈ। ਅੱਜ 135 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਉਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 3134 ਹੋ ਗਈ ਹੈ। ਐਕਟਿਵ ਕੇਸ 940 ਹਨ ਅਤੇ 67 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ। ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਮੈਡੀਕਲ ਹੈਲਪ ਲਈ 104 ਨੰਬਰ ਡਾਇਲ ਕਰਕੇ ਡਾਕਟਰੀ ਸਹਾਇਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨਾਂ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਪੀੜਤਾਂ ਦੀ ਸ਼ਨਾਖਤ ਹੋ ਜਾਣ ਨਾਲ , ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੋਜ਼ਟਿਵ ਆ ਵੀ ਜਾਂਦੀ ਹੈ ਤਾਂ ਉਹ ਘਰ ਏਕਾਂਤਵਾਸ ਹੋ ਸਕਦਾ ਹੈ। ਏਕਾਂਤਵਾਸ ਦੌਰਾਨ ਸਿਹਤ ਵਿਭਾਗ ਵਲੋਂ ਪੀੜਤ ਨਾਲ ਲਗਾਤਾਰ ਸੰਪਰਕ ਰੱਖਿਆ ਜਾਂਦਾ ਹੈ ਅਤੇ ਉਸਨੂੰ ਮੈਡੀਕਲ ਸਹੂਲਤ ਤੇ ਸਲਾਹ ਆਦਿ ਦਿੱਤੀ ਜਾਂਦੀ ਹੈ। ਉਨਾਂ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਟੈਸਟਿੰਗ ਦੌਰਾਨ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਸਮੂਹਿਕ ਸਹਿਯੋਗ ਨਾਲ ਕੋਰੋਨਾ ਵਾਇਰਸ ਵਿਰੁੱਧ ਫਤਿਹ ਹਾਸਲ ਕੀਤੀ ਜਾ ਸਕੇ।

English






