ਰੂਪਨਗਰ, 4 ਜਨਵਰੀ 2024
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਪੰਜਾਬ ਰਾਜ ਵਿਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ ਇੰਤਕਾਲ ਕੈਂਪਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇੰਤਕਾਲਾਂ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ ਕੈਂਪ ਆਯੋਜਿਤ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਹੁਣ 15 ਜਨਵਰੀ (ਸੋਮਵਾਰ) ਨੂੰ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹੇ ਦੇ ਹਰ ਸਬ ਡਵੀਜ਼ਨ ਦੇ ਤਹਿਸੀਲਦਾਰ ਦਫਤਰ/ਫਰਦ ਕੇਂਦਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 15 ਜਨਵਰੀ ਨੂੰ ਪੰਜਾਬ ਭਰ ਦੇ ਮਾਲ ਦਫ਼ਤਰਾਂ ਦੇ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ।
ਉਨ੍ਹਾਂ ਅਧਿਕਾਰੀਆਂ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

English




