ਨਵਾਂਸ਼ਹਿਰ, 27 ਅਗਸਤ 2021 ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਅਧੀਨ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 67 ਲੜਕੀਆਂ ਨੇ ਭਾਗ ਲਿਆ, ਜਿਨਾਂ ਵਿਚੋਂ ਏਜਾਈਲ ਹਰਬਲ ਕੰਪਨੀ ਵੱਲੋਂ ਮੌਕੇ ’ਤੇ ਹੀ ਇੰਟਰਵਿਊ ਰਾਹੀਂ 39 ਉਮੀਦਵਾਰਾਂ ਦੀ ਚੋਣ ਕੀਤੀ ਗਈ। ਚੁਣੀਆਂ ਗਈਆਂ ਲੜਕੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਚੋਣ ਪੱਤਰਾਂ ਦੀ ਵੰਡ ਕੀਤੀ ਅਤੇ ਵਧਾਈ ਦਿੰਦਿਆਂ ਉਨਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਚੁਣੀਆਂ ਗਈਆਂ ਲੜਕੀਆਂ ਵਿਚੋਂ ਇਕ ਲੜਕੀ ਕੋਵਿਡ ਪ੍ਰਭਾਵਿਤ ਪਰਿਵਾਰ ਨਾਲ ਸਬੰਧਤ ਹੈ ਅਤੇ ਇਕ ਲੜਕੀ, ਜੋ ਕਿ ਪਹਿਲਾਂ ਕਿਸੇ ਕੈਂਪ ਵਿਚ ਚੁਣੀ ਗਈ ਸੀ, ਅੱਜ ਦੇ ਕੈਂਪ ਵਿਚ ਨਿਯੋਜਕ ਨਾਲ ਟੀਮ ਲੀਡਰ ਦੇ ਤੌਰ ’ਤੇ ਕੰਮ ਕਰ ਰਹੀ ਹੈ। ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਬਿਊਰੋ ਵਿਚ ਹਰੇਕ ਮੰਗਲਵਾਰ ਅਤੇ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਉਨਾਂ ਕਿਹਾ ਕਿ ਪਲੇਸਮੈਂਟ ਕੈਂਪਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰਬਰ 88727-59915 ਉੱਤੇ ਕੰਮ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
ਕੈਪਸ਼ਨ -ਪਲੇਸਮੈਂਟ ਕੈਂਪ ਵਿਚ ਚੁਣੀਆਂ ਗਈਆਂ ਲੜਕੀਆਂ ਨੂੰ ਚੋਣ ਪੱਤਰ ਵੰਡਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ। ਨਾਲ ਹਨ ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਤੇ ਹੋਰ ਅਧਿਕਾਰੀ।

English






