ਗੁਰਦਾਸਪੁਰ, 28 ਜੁਲਾਈ 2021 ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਜ਼ਾਦੀ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਮਾਗਮ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਦਾ ਸਮਾਗਮ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਪੀ.ਡਬਲਿਊ.ਡੀ ਵਿਭਾਗ ਤੇ ਨਗਰ ਕੌਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਨੂੰ ਸਫਾਈ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਪੁਲਿਸ ਨੂੰ ਸੁਰੱਖਿਆ ਦੇ ਪ੍ਰਬੰਧਾਂ ਦੇ ਨਾਲ-ਨਾਲ ਪਰੇਡ ਦੀ ਤਿਆਰੀ ਕਰਨ ਲਈ ਕਿਹਾ। ਉਨਾਂ ਸਿਹਤ ਵਿਭਾਗ, ਪਬਲਿਕ ਹੈਲਥ, ਪਾਵਰਕਾਮ, ਮੰਡੀ ਬੋਰਡ, ਜ਼ਿਲਾ ਪ੍ਰੋਗਰਾਮ ਅਫਸਰ, ਸਿਹਤ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਤਿਆਰੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਮੂਹ ਵਿਭਾਗਾਂ ਨੂੰ ਜੋ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਹਨ, ਉਨਾਂ ਦੀ ਨਿਰਧਾਰਿਤ ਸਮੇਂ ਦੋਰਾਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਟਾਫ ਲਈ ਸ਼ਨਾਖਤੀ ਕਾਰਡ ਬਣਾਉਣ ਲਈ 6 ਅਗਸਤ ਤਕ (ਦਫ਼ਤਰ ਜ਼ਿਲ੍ਹਾ ਮਾਲ ਅਫਸਰ) ਅਤੇ ਜੇਕਰ ਕੋਈ ਕਰਮਚਾਰੀ ਜਿਸਨੇ ਆਪਣੀ ਡਿਊਟੀ ਤੋਂ ਇਲਾਵਾ ਕੋਈ ਵੱਖਰੀ ਪ੍ਰਾਪਤੀ ਕੀਤੀ ਹੋਵੇ ਤਾਂ ਉਸਨੂੰ ਸਨਮਾਨਤ ਕਰਨ ਸਬੰਧੀ ਉਸਦਾ ਨਾਂਅ ਆਦਿ ਵਿਭਾਗ ਦੇ ਮੁਖੀ ਵਲੋਂ 5 ਅਗਸਤ ਤਕ ਦਫਤਰ ਡਿਪਟੀ ਕਮਿਸ਼ਨਰ, ਐਮ.ਏ ਬਰਾਂਚ ਨੂੰ ਪੁਜਦਾ ਕੀਤੇ ਜਾਣ।
ਮੀਟਿੰਗ ਵਿਚ ਨਵਜੋਤ ਸਿੰਘ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ, ਗੁਰਪ੍ਰੀਤ ਸਿੰਘ ਐਸ.ਪੀ (ਹੈੱਡਕੁਆਟਰ), ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮਾ ਰੱਖਿਆ ਅਫਸਰ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸਰਵਣ ਸਿੰਘ ਮੱਛੀ ਪਾਲਣ ਅਫਸਰ, ਐਕਸੀਅਨ ਹਰਿੰਦਰ ਸਿੰਘ, ਲਖਵਿੰਦਰ ਸਿੰਘ ਡਿਪਟੀ ਡੀਈਓ (ਸ), ਇਕਬਾਲ ਸਿੰਘ ਸਮਰਾ ਡਿਪਟੀ ਡੀਈਓ (ਖੇਡਾਂ), ਰਾਜੀਵ ਕੁਮਾਰ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਦਿ ਹਾਜਰ ਸਨ।

English






