ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਅਧਿਆਪਕ ਦਿਵਸ ਮੌਕੇ ਲੇਖ ਮੁਕਾਬਲਿਆਂ ਵਿਚ ਜੇਤੂਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ

Gurdaspur Civil Surgeon

ਗੁਰਦਾਸਪੁਰ, 1 ਅਕਤੂਬਰ ( ) ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਅਧਿਆਪਕ ਦਿਵਸ ਮੌਕੇ ਜ਼ਿਲ•ਾ ਪੱਧਰ ‘ਤੇ ਕਰਵਾਏ ਗਏ ਲੇਖ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮਨਜਿੰਦਰ ਸਿੰਘ ਚੋਣ ਕਾਨੂੰਗੋ ਗੁਰਦਾਸਪੁਰ ਵੀ ਮੋਜੂਦ ਸਨ।
ਸ. ਸੰਧੂ ਨੇ ਸ. ਭੁਪਿੰਦਰ ਸਿੰਘ, ਲੈਕਚਰਾਰ, ਇੰਸਟੀਚਿਊ ਆਫ ਹੋਟਲ ਮੈਨੇਜੈਮੈਂਟ, ਗੁਰਦਾਸਪੁਰ, ਰਾਕੇਸ਼ ਗੁਪਤਾ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਗੋਵਾਲ, ਗੁਰਦਾਸਪੁਰ ਤੇ ਅਮਰਜੀਤ ਸਿੰਘ ਲੈਕਚਰਾਰ, ਸਰਕਾਰੀ ਹਾਈ ਸਕੂਲ ਸਾਧੂ ਚੱਕ, ਗੁਰਦਾਸਪੁਰ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।