ਵਿਕਾਸ ਕਾਰਜਾਂ ਨੂੰ ਪੂਰੇ ਕਰਨ ਵਿੱਚ ਬਿਨਾ ਕੀਰਨ ਦੇਰੀ ਨਾ ਕੀਤੀ ਜਾਵੇ- ਪ੍ਰਮੁੱਖ ਸਕੱਤਰ
—-ਵਿਕਾਸ ਕੰਮਾਂ ਲਈ ਫੰਡਾਂ ਵਿੱਚ ਕੋਈ ਕਮੀ ਨਹੀਂ
—-ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ 27 ਅਕਤੂਬਰ 2022–
ਪੰਜਾਬ ਸਰਕਾਰ ਵਲੋਂ ਜਿਲ੍ਹੇ ਅੰਦਰ ਜੋ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਉਨਾਂ ਵਿੱਚ ਬਿਨਾ ਕੋਈ ਠੋਸ ਕਾਰਨ ਦੇਰੀ ਨਾ ਕੀਤੀ ਜਾਵੇ ਅਤੇ ਮਿੱਥੇ ਸਮੇਂ ਦੌਰਾਨ ਹੀ ਸਾਰੇ ਕਾਰਜ ਮੁਕੰਮਲ ਹੋਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਰਾਮੇਸ਼ ਕੁਮਾਰ ਗੰਟਾ ਪ੍ਰਮੁੱਖ ਸਕੱਤਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ -ਕਮ-ਪ੍ਰਭਾਰੀ ਸਕੱਤਰ ਅੰਮ੍ਰਿਤਸਰ ਵਲੋਂ ਜਿਲ੍ਹੇ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਰੀਵਿਊ ਮੀਟਿੰਗ ਕਰਨ ਉਪਰੰਤ ਕੀਤਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵਲੋਂ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਝੋਨੇ ਦੀ ਖਰੀਦ, ਪਰਾਲੀ ਪ੍ਬੰਧਨ, ਬਾਓਗੈਸ ਪਲਾਂਟ, ਬੀਆਰਟੀਸੀ ਪ੍ਰੋਜੈਕਟ, ਸਰਕਾਰੀ ਬਿਲਡਿੰਗਾਂ ਤੇ ਸੋਲਰ ਸਿਸਟਮ ਲਗਾਉਣ ਸਬੰਧੀ ਪ੍ਰੋਜੈਕਟ ਅਤੇ ਹੋਰ ਚਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਮੁੱਖ ਸਕੱਤਰ ਨੂੰ ਦਿੱਤੀ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੰਟਾ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮਿਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ। ਉਨਾਂ ਦੱਸਿਆ ਕਿ ਸਰਕਾਰ ਵਲੋਂ ਜੀ 20 ਦੀ ਮੀਟਿੰਗ ਲਈ ਵੀ ਅੰਮਿ੍ਤਸਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ, ਸੋ ਉਸ ਟੀਚੇ ਦੀ ਪੂਰਤੀ ਲਈ ਕੰਮ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਵਿਕਾਸ ਕਾਰਜਾਂ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਮੁੱਖ ਮੰਤਰੀ ਜੀ ਦੇ ਧਿਆਨ ਵਿਚ ਲਿਆ ਕੇ ਉਸਦਾ ਹੱਲ ਕੀਤਾ ਜਾ ਸਕੇ।
ਸ੍ਰੀ ਗੰਟਾ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਧਾਰਮਿਕ ਤੇ ਇਤਿਹਾਸਿਕ ਜਿਲਾ ਹੋਣ ਕਰਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਰੋਜ਼ਾਨਾ ਇਥੇ ਆਉਂਦੇ ਹਨ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈਰੀਟੇਜ਼ ਸਟਰੀਟ ਵਿੱਖੇ ਯਾਤਰੂਆਂ ਦੀ ਸਹੂਲਤ ਲਈ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ। ਉਨਾਂ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸਨੈਚਿੰਗ ਤੇ ਵੀ ਕਾਬੂ ਪਾਇਆ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਸਿੰਘ ਮੂਧਲ, ਏ ਡੀ ਸੀ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਸਚਿਨ ਪਾਠਕ, ਐਸ.ਡੀ.ਐਮਜ਼ ਅੰਮ੍ਰਿਤਸਰ-1 ਮਨਕੰਵਲ ਸਿੰਘ, ਅਜਾਨਾਲਾ ਸ੍ੀ ਰਾਜੇਸ਼ ਸ਼ਰਮਾ, ਐਸ ਪੀ ਹਰਜੀਤ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, .ਐਸ.ਪੀ. ਹੈਡਕੁਆਟਰ ਸ੍ਰੀਮਤੀ ਜਸਵੰਤ ਕੌਰ, ਜਿਲ੍ਹਾ ਮਾਲ ਅਫ਼ਸਰ ਸ੍ਰੀ ਸੰਜੀਵ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਕੁਮਾਰ, ਐਕਸੀਅਨ ਵਾਟਰ ਸਪਲਾਈ ਸ੍ਰੀ ਪੰਕਜ ਜੈਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

English






