*23 ਲੱਖ ਦੀ ਲਾਗਤ ਨਾਲ ਬਣੇਗੀ 920 ਮੀਟਰ ਲੰਬੀ ਸੜਕ
ਨਵਾਂਸ਼ਹਿਰ, 5 ਅਕਤੂਬਰ :
ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਹਲਕੇ ਵਿਚ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰਦਿਆਂ ਅੱਜ ਸਲੋਹ ਰੋਡ ਤੋਂ ਨਵਾਂਸ਼ਹਿਰ ਰੋਡ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਕਰੀਬ 920 ਮੀਟਰ ਲੰਬੀ ਇਸ ਸੜਕ ’ਤੇ 23 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਨੂੰ ਨਵੀਂ ਦਿੱਖ ਦੇਣ ਦਾ ਕੰਮ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਇਸੇ ਤਰਾਂ ਹੋਰਨਾਂ ਬੁਨਿਆਦੀ ਸਹੂਲਤਾਂ ਦੇ ਕੰਮ ਵੀ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਹਲਕੇ ਦੇ ਪਿੰਡਾਂ ਵਿਚ ਵੀ ਵਿਕਾਸ ਕਾਰਜ ਜ਼ੋਰਾਂ ’ਤੇ ਹਨ ਅਤੇ ਲੋਕਾ ਦੇ ਸਹਿਯੋਗ ਨਾਲ ਹਲਕੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਹਲਕਾ ਵਾਸੀਆਂ ਦੇ ਪਿਆਰ ਦਾ ਮੁੱਲ ਨਵਾਂਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾ ਕੇ ਮੋੜਿਆ ਜਾਵੇਗਾ। ਇਸ ਦੌਰਾਨ ਇਲਾਕਾ ਵਾਸੀਆਂ ਨੇ ਉਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ, ਬਿੱਟੂ ਬਜਾਜ, ਸੁਰਜੀਤ ਕੁਮਾਰ, ਅਮਿਤ ਮਨਚੰਦਾ, ਬਾਲਕਿਸ਼ਨ ਬਾਲੀ, ਰਣਜੀਤ ਰਾਣਾ, ਸਤਨਾਮ ਸਿੰਘ ਮਾਹਮਾ, ਐਸ. ਡੀ. ਓ ਪੁਨੀਤ ਕੁਮਾਰ ਤੋਂ ਇਲਾਵਾ ਸਲੋਹ ਪਿੰਡ ਮੈਂਬਰ ਪੰਚਾਇਤ ਅਤੇ ਹੋਰ ਮੋਹਤਬਰ ਹਾਜ਼ਰ ਸਨ।

English






