ਵਿਧਾਇਕ ਪਾਹੜਾ ਨੇ ਮੁੱਖ ਮੰਤਰੀ ਪੰਜਾਬ ਤੇ ਸੂਬਾ ਪ੍ਰਧਾਨ ਕਾਂਗਰਸ ਪਾਰਟੀ ਕੋਲ ਉਠਾਇਆ ਲੋਕਡਾਊਨ ਹਟਾਉਣ ਦਾ ਮੁੱਦਾ-ਦੁਕਾਨਦਾਰਾਂ ਨੂੰ ਮਿਲੀ ਵੱਡੀ ਰਾਹਤ

MLA-GSP-SH BARINDERMEET SINGH PAHRA

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸੂਬਾ ਪ੍ਰਧਾਨ ਕਾਂਗਰਗ ਪਾਰਟੀ ਸੁਨੀਲ ਜਾਖੜ ਨੇ ਵਪਾਰ ਮੰਡਲ/ਦੁਕਾਨਦਾਰਾਂ ਦੀ ਫੜੀ ਬਾਂਹ-ਵਿਧਾਇਕ ਪਾਹੜਾ
ਵਿਧਾਇਕ ਪਾਹੜਾ ਨੇ ਮੁੱਖ ਮੰਤਰੀ ਪੰਜਾਬ ਤੇ ਪੰਜਾਬ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਦਾ ਸਨਿਚਰਵਾਰ ਦਾ ਲੌਕਡਾਊਨ ਹਟਾਉਣ ਦਾ ਕੀਤਾ ਧੰਨਵਾਦ
ਗੁਰਦਾਸਪੁਰ, 7 ਸਤੰਬਰ – ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਸੁਨੀਲ ਜਾਖੜ ਸੂਬਾ ਪ੍ਰਧਾਨ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਅਤੇ ਵਪਾਰ ਮੰਡਲ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਸ਼ਹਿਰੀ ਖੇਤਰ ਵਿਚ ਸਨਿਚਰਵਾਰ ਦੇ ਲੋਕਡਾਊਨ ਤੋਂ ਰਾਹਤ ਦਿੱਤੀ ਗਈ ਹੈ ਅਤੇ ਸ਼ਾਮ 6.30 ਦੀ ਥਾਂ ਤੇ ਰਾਤ 9 ਵਜੇ ਤਕ ਦੁਕਾਨਾਂ ਖੋਲ•ਣ ਦੀ ਆਗਿਆ ਦਿੱਤੀ ਗਈ ਹੈ। ਭਾਵ ਹੁਣ ਸੋਮਵਾਰ ਤੋਂ ਸਨਿਚਰਵਾਰ ਤਕ ਸ਼ਹਿਰੀ ਖੇਤਰ ਵਿਚ ਦੁਕਾਨਾਂ ਆਦਿ ਰਾਤ 9 ਵਜੇ ਤਕ ਖੁੱਲ• ਸਕਣਗੀਆਂ। ਸਾਰੇ ਸ਼ਹਿਰਾਂ /ਕਸਬਿਆਂ ਵਿਚ ਹੁਣ ਰਾਤ 9.30 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਕਰਫਿਈ ਰਹੇਗਾ।
ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਕਿ ਅੱਜ ਗੁਰਦਾਸਪੁਰ ਦੇ ਵਾਪਰ ਮੰਡਲ ਗੁਰਦਾਸਪੁਰ ਸਮੇਤ ਵੱਖ-ਵੱਖ ਦੁਕਾਨਦਾਰਾਂ ਦੀ ਯੂਨੀਅਨਾਂ ਵਲੋਂ ਉਨਾਂ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ ਗਿਆ ਕਿ ਕੋਰੋਨਾ ਕਾਰਨ ਪਹਿਲਾਂ ਤੋਂ ਹੀ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਸ਼ਨੀਵਾਰ ਤੇ ਐਤਵਾਰ ਦੋਵੇ ਦਿਨ ਦੁਕਾਨਾਂ ਬੰਦ ਰਹਿਣ ਕਾਰਨ, ਉਨਾਂ ਦੀ ਆਰਥਿਕ ਸਥਿਤੀ ਹੋਰ ਪਤਲੀ ਹੋ ਗਈ ਹੈ। ਜਿਸ ਦੇ ਮੱਦੇਨਜ਼ਰ ਸ. ਪਾਹੜਾ ਨੇ ਮੁੱਖ ਮੰਤਰੀ ਪੰਜਾਬ ਅਤੇ ਸੂਬਾ ਪ੍ਰਧਾਨ ਦੇ ਧਿਆਨ ਵਿਚ ਇਹ ਮਸਲਾ ਉਠਾਇਆ ਅਤੇ ਉਨਾਂ ਨੇ ਗੰਭੀਰਤਾ ਨਾਲ ਵਿਚਾਰਦਿਆਂ, ਸਮੁੱਚੇ ਸੂਬੇ ਦੇ ਦੁਕਾਨਦਾਰਾਂ ਦੀ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਸਨਿਚਰਵਾਰ ਨੂੰ ਲੋਕਡਾਊਨ ਹਟਾਉਣ ਦਾ ਐਲਾਨ ਕੀਤਾ ਹੈ।
ਸ. ਪਾਹੜਾ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਸੁਨੀਲ ਜਾਖੜ ਸੂਬਾ ਪ੍ਰਧਾਨ ਕਾਂਗਰਸ ਪਾਰਟੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਵਾਪਰ ਮੰਡਲ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਕੇ ਲੋਕਹਿੱਤ ਵਿਚ ਵੱਡਾ ਫੈਸਲਾ ਕੀਤਾ ਹੈ, ਜਿਸ ਲਈ ਉਹ ਉਨਾਂ ਦੇ ਰਿਣੀ ਰਹਿਣਗੇ।