ਪਟਿਆਲਾ, 1 ਅਕਤੂਬਰ:
ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਤਹਿਤ ਅਧਿਆਪਕਾਂ ਦੇ ਚੋਣ ਪ੍ਰਕਿਰਿਆ ‘ਚ ਮਹੱਤਵ ਨੂੰ ਧਿਆਨ ਵਿਚ ਰੱਖਦੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਦੇ ਜੇਤੂਆਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੈ ਸਿੰਘ ਅਤੇ ਚੋਣ ਤਹਿਸੀਲਦਾਰ ਸ੍ਰੀ ਰਾਮ ਜੀ ਲਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਨ੍ਹਾਂ ਲੇਖ ਲਿਖਣ ਮੁਕਾਬਲਿਆਂ ‘ਚ ਮੁਲਤਾਨੀ ਮੱਲ ਮੋਦੀ ਕਾਲਜ ਦੇ ਪ੍ਰੋ. ਵੈਦ ਪ੍ਰਕਾਸ਼ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੋਡਰਪੁਰ ਸਮਾਣਾ ਦੇ ਅਧਿਆਪਕ ਸੰਦੀਪ ਛੀਨਾ ਨੇ ਦੂਸਰਾ ਸਥਾਨ ਅਤੇ ਸਰਕਾਰ ਸਟੇਟ ਸਿੱਖਿਆ ਕਾਲਜ ਦੇ ਰੁਪਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਅਧਿਆਪਕਾਂ ਦੇ ਚੋਣ ਪ੍ਰਕਿਰਿਆ ‘ਚ ਯੋਗਦਾਨ ਨੂੰ ਅਹਿਮ ਦੱਸਦਿਆ ਕਿਹਾ ਕਿ ਅਧਿਆਪਕ ਚੋਣ ਪ੍ਰਕਿਰਿਆ ਦੌਰਾਨ ਧੁਰੇ ਦਾ ਕੰਮ ਕਰਦੇ ਹਨ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਨਲਾਈਨ ਵਿਧੀ ਰਾਹੀਂ ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ਅਤੇ ਜਿਨ੍ਹਾਂ ਦੀ ਵੋਟ ਨਹੀਂ ਬਣੀ ਤੁਰੰਤ ਆਪਣਾ ਨਾਮ ਵੋਟਰ ਸੂਚੀਆਂ ਵਿੱਚ ਦਰਜ ਕਰਵਾਉਣ।

English






