ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਰੀਬ ਡੇਢ ਲੱਖ ਮੀਟਿ੍ਰਕ ਟਨ ਕਣਕ ਦੀ ਖ਼ਰੀਦ 

ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 146386 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ
*ਖ਼ਰੀਦ ਕੀਤੀ ਗਈ ਕਣਕ ਲਈ ਕਿਸਾਨਾਂ ਨੂੰ ਕਰੀਬ 160 ਕਰੋੜ ਰੁਪਏ ਦੀ ਕੀਤੀ ਅਦਾਇਗੀ
ਨਵਾਂਸ਼ਹਿਰ, 23 ਅਪ੍ਰੈਲ :
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟਿ੍ਰਕ ਟਨ ਨੇੜੇ ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 146386 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਦਾ ਕੰਮ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 147107 ਮੀਟਿ੍ਰਕ ਟਨ ਕਣਕ ਵਿਚੋਂ 146386 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ 41939 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 35180 ਮੀਟਿ੍ਰਕ ਟਨ, ਪਨਸਪ ਵੱਲੋਂ 31850 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 19227 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 18180 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 159.87 ਕਰੋੜ ਰੁਪਏ ਦੀ ਅਦਾਇਗੀ ਆਨਲਾਈਨ ਕੀਤੀ ਜਾ ਚੁੱਕੀ ਹੈ।
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿਚ ਦਿੱਕਤ ਆਉਂਦੀ ਹੈ, ਤਾਂ ਉਹ ਤੁਰੰਤ ਸਬੰਧਤ ਮਾਰਕੀਟ ਕਮੇਟੀ ਦੇ ਦਫ਼ਤਰ ਜਾਂ ਜ਼ਿਲਾ ਮੰਡੀ ਅਫ਼ਸਰ ਦੇ ਦਫ਼ਤਰ ਦੇ ਧਿਆਨ ਵਿਚ ਲਿਆਵੇ। ਇਸ ਤੋਂ ਇਲਾਵਾ ਲੋੜ ਪੈਣ ’ਤੇ ਕਿਸਾਨ ਪੰਜਾਬ ਮੰਡੀ ਬੋਰਡ ਵੱਲੋਂ ਸਟੇਟ ਪੱਧਰ ’ਤੇ ਸਥਾਪਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਤ ਕੰਟਰੋਲ ਰੂਮ ਨੰਬਰ 0172-5101649 ਉੱਤੇ ਵੀ ਸੰਪਰਕ ਕਰ ਸਕਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਹੋਏ ਹਰੇਕ ਸ਼ਖਸ ਦਾ ਕੋਵਿਡ ਟੀਕਾਕਰਨ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਇਸ ਬਿਮਾਰੀ ਤੋਂ ਬਚਾਅ ਹੋ ਸਕੇ।