40 ਲੱਖ ਰੁਪਏ ਦੀ ਲਾਗਤ ਨਾਲ ਨਵੀ ਬਣਾਈ ਜਾਵੇਗੀ ਸੜਕ
28 ਅਪਰੈਲ
ਕੋਵਿਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਹੁਣ ਵਰਚੁਅਲ ਸਮਾਗਮਾਂ ਜ਼ਰੀਏ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ
ਲੋਕਾਂ ਨੂੰ ਆਪਣੇ ਹੀ ਘਰਾਂ ਤੋਂ 28 ਅਪਰੈਲ ਤੋਂ ਪਾਠ ਅਤੇ 1 ਮਈ ਨੂੰ ਅਰਦਾਸ ਵਿੱਚ ਸਿੱਧੇ ਪ੍ਰਸਾਰਨ ਰਾਹੀਂ ਸ਼ਾਮਲ ਹੋਣ ਦਾ ਸੱਦਾ
ਅੰਮ੍ਰਿਤਸਰ, 26 ਅਪਰੈਲ —–ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਰਡ ਨੰ: 49 ਹਾਥੀ ਗੇਟ ਤੋ ਖੂਹ ਬੰਬੇ ਵਾਲਾ ਗੁਰੂ ਜੀ ਤੇ ਜਨਮ ਅਸਥਾਨ ਨੂੰ ਜਾਂਦੀ ਸੜਕ ਗੁਰਦੁਆਰਾ ਗੁਰੂ ਕਾ ਮਹਿਲ ਦਾ ਉਦਘਾਟਨ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ 40 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਨੂੰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗੁਰੂ ਕਾ ਮਹਿਲ ਨੂੰ ਜਾਣ ਵਾਲੇ ਸਾਰੇ ਰਸਤਿਆਂ ਦਾ 6 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਤੇਜ਼ੀ ਨਾਲ ਵਿਕਾਸ ਕਾਰਜ ਸ਼ੁਰੂ
ਹਨ।
ਸ੍ਰੀ ਸੋਨੀ ਨੇ ਦੱਸਿਆ ਕਿ ਕੋਵਿਡ ਕੇਸਾਂ ਵਿੱਚ ਨਿਰੰਤਰ ਵਾਧੇ ਕਾਰਨ ਪੰਜਾਬ ਸਰਕਾਰ ਵੱਲੋਂ 28 ਅਪਰੈਲ ਤੋਂ ਸ਼ੁਰੂ ਹੋ ਰਹੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਵਰਚੁਅਲ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਦੀ ਵਿਵਸਥਾ ਟੈਲੀਵੀਜ਼ਨ ਅਤੇ ਸੋਸ਼ਲ ਮੀਡੀਆ ਚੈਨਲਾਂ ਉਤੇ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਤੋਂ ਹੀ ‘ਸਰਬੱਤ ਦੇ ਭਲੇ’ ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ ਜਾਵੇਗੀ। ਸ੍ਰੀ ਸੋਨੀ ਨੇ ਦੱਸਿਆ ਕਿ ਗੁਰੂ ਜੀ ਦਾ ਪ੍ਰਕਾਸ਼ ਪੂਰਬ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਨਾਇਆ ਜਾਣਾ ਸੀ ਪਰ ਕਰੋਨਾ ਮਹਾਂਮਾਰੀ ਕਰਕੇ ਇਨ੍ਹਾਂ ਸਮਾਗਮਾਂ ਨੂੰ ਵਰਚੂਅਲ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੈਲੀਵੀਜ਼ਨ ਉਪਰ ਸਮਾਗਮ ਦੇਖਣ ਅਤੇ ਪਹਿਲੀ ਮਈ ਨੂੰ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ ਤੋਂ ਹੀ ‘ਸਰਬੱਤ ਦੇ ਭਲੇ’ ਲਈ ਅਰਦਾਸ ਕਰਨ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਹੀ ਕੀਰਤਨ ਦੇ ਸਿੱਧੇ ਪ੍ਰਸਾਰਨ ਸਮੇਤ ਵੱਖ-ਵੱਖ ਸਮਾਗਮਾਂ ਵਿੱਚ ਹਿੱਸਾ ਲੈਣ। ਇਹ ਸਮਾਗਮ ਸੋਸ਼ਲ ਮੀਡੀਆ ਉਪਰ ਵੀ ਟੈਲੀਕਾਸਟ ਕੀਤੇ ਜਾਣਗੇ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸ੍ਰੀ ਸੁਨੀਲ ਕੁਮਾਰ ਕਾਉਂਟੀ, ਸ੍ਰੀ ਰਮੇਸ਼ ਚੋਪੜਾ, ਸ੍ਰੀ ਬਿੱਟੂ ਬੁਾਬਾ, ਸ੍ਰੀ ਰਮੇਸ਼ ਕੁਮਾਰ, ਸ੍ਰੀ ਅਸ਼ੋਕ ਕੁਮਾਰ, ਸ੍ਰੀ ਭਗਵਤੀ ਖੰਨਾ, ਸ੍ਰੀ ਸੁਰੇਸ਼, ਸ੍ਰੀ ਰਿਸ਼ੀ ਕੁਮਾਰ ਤੇ ਸ੍ਰੀ ਸੰਨੀ ਤੋ ਇਲਾਵਾ ਹੋਰ ਵਿਅਕਤੀ ਵੀ ਹਾਜਰ ਸਨ।

English




