ਬਰਨਾਲਾ, 20 ਫਰਵਰੀ 2025
ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ. ਏ. ਐਸ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ 5 ਸਕੂਲੀ ਬੱਸਾਂ ਜੋ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਮੁਢਲੀ ਸਹਾਇਤਾ ਬਾਕਸ, ਮਹਿਲਾ ਕੰਡਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਉਹ ਪਹਿਲ ਦੇਣ ਅਤੇ ਪਾਲਿਸੀ ਤਹਿਤ ਜੋ ਵੀ ਨਿਯਮ ਹਨ, ਉਹ ਜਲਦ ਤੋਂ ਜਲਦ ਪੂਰਾ ਕਰਨ।
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ਼੍ਰੀ ਬਲਵਿੰਦਰ ਸਿੰਘ, ਜ਼ਿਲ੍ਹਾ ਟ੍ਰਰਾਂਸਪੋਰਟ ਵਿਭਾਗ ਵੱਲੋਂ ਏ.ਐਸ.ਆਈ ਗੁਰਚਰਨ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਹਵਲਦਾਰ ਬਲਵੀਰ ਸਿੰਘ, ਹਵਲਦਾਰ ਜਗਤਾਰ ਸਿੰਘ ਸਮੇਤ ਟੀਮ ਸ਼ਾਮਲ ਸਨ।

English






